ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਵੀਰਵਾਰ ਨੂੰ ਵੱਡੀ ਸਫਲਤਾ ਹਾਸਿਲ ਕੀਤੀ ਹੈ। ਲੁਧਿਆਣਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਸਤਬੀਰ ਸਿੰਘ ਵਾਸੀ ਤਲਵੰਡੀ ਰਾਏ ਵਜੋਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਸਤਬੀਰ ‘ਤੇ ਮੂਸੇਵਾਲਾ ਕਤਲ ਮਾਮਲੇ ਵਿੱਚ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਪੁਲਿਸ ਵੱਲੋਂ ਸਤਬੀਰ ਕੋਲੋਂ ਇੱਕ ਪਿਸਤੌਲ, ਦੋ ਕਾਰਤੂਸ ਤੇ ਇੱਕ ਫਾਰਚੂਨਰ ਗੱਡੀ ਵੀ ਬਰਾਮਦ ਕੀਤੀ ਗਈ ਹੈ।
ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੈਟਰੋਲ ਪੰਪ ‘ਤੇ ਫਾਰਚੂਨਰ ਗੱਡੀ ਵਿੱਚ ਪੈਟਰੋਲ ਪਵਾਉਣ ਦੀ ਇੱਕ CCTV ਫੁਟੇਜ਼ ਵੀ ਸਾਹਮਣੇ ਆਈ ਸੀ। ਜਿਸ ਵਿੱਚ ਸਤਬੀਰ ਵੀ ਸ਼ਾਮਲ ਸੀ। ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਬਾਕੀ ਦੋਸ਼ੀਆਂ ਦੀ ਭਾਲ ਲਈ ਉਨ੍ਹਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਤੋਂ ਇੱਕ ਹਫਤੇ ਤੱਕ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ
ਜ਼ਿਕਰਯੋਗ ਹੈ ਕਿ ਬੀਤੇ ਦਿਨ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨਰੇਸ਼ ਕੁਮਾਰ ਅਰਜਨ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਗਿਆ ਸੀ । ਪੁਲਿਸ ਨੂੰ ਨਰੇਸ਼ ‘ਤੇ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਵਰਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ। ਨਰੇਸ਼ ਪਟਿਆਲਾ ਜੇਲ੍ਹ ਵਿੱਚ ਬੰਦ ਸੀ । ਦਿੱਲੀ ਪੁਲਿਸ ਵੱਲੋਂ ਪਟਿਆਲਾ ਜੇਲ੍ਹ ਤੋਂ ਸ਼ਾਰਪ ਸ਼ੂਟਰ ਨਰੇਸ਼ ਕੁਮਾਰ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ । ਰਿਮਾਂਡ ਦੌਰਾਨ ਪੁੱਛਗਿੱਛ ਵਿੱਚ ਨਰੇਸ਼ ਤੋਂ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਨਰੇਸ਼ ਲਾਰੈਂਸ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: