ਗੈਂਗਸਟਰ ਜੱਗੂ ਭਗਵਾਨਪੁਰੀਆ ਹੁਣ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਮਾਨਸਾ ਪੁਲਿਸ ਨੇ ਵੀਰਵਾਰ ਨੂੰ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰ ਕੇ 7 ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ। ਰਿਮਾਂਡ ਮਿਲਣ ਮਗਰੋਂ ਹੁਣ ਮਾਨਸਾ ਪੁਲਿਸ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕਰੇਗੀ।
ਦੱਸ ਦੇਈਏ ਕਿ ਪੰਜਾਬ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦੇ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਹਾਲਾਂਕਿ ਜੱਗੂ ਦੀ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪਰ ਲਾਰੈਂਸ ਨੇ ਪਹਿਲਾਂ ਉਸਦੀ ਮਦਦ ਕੀਤੀ ਸੀ। ਬਦਲੇ ਵਿੱਚ ਜੱਗੂ ‘ਤੇ ਲਾਰੈਂਸ ਨੂੰ ਸ਼ਾਰਪ ਸ਼ੂਟਰ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ। ਇਸ ਦੇ ਖੁਲਾਸੇ ‘ਤੇ ਪੰਜਾਬ ਪੁਲਿਸ ਕੱਲ੍ਹ ਦਿੱਲੀ ਪਟਿਆਲਾ ਹਾਊਸ ਕੋਰਟ ਗਈ ਸੀ। ਉਥੋਂ ਗ੍ਰਿਫਤਾਰੀ ਅਤੇ ਟਰਾਂਜ਼ਿਟ ਰਿਮਾਂਡ ਲੈ ਕੇ ਪੁਲਸ ਦੇਰ ਰਾਤ ਮਾਨਸਾ ਪਹੁੰਚੀ ਸੀ ।
ਇਹ ਵੀ ਪੜ੍ਹੋ: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਤੋਂ ਇੱਕ ਹਫਤੇ ਤੱਕ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ
ਗੌਰਤਲਬ ਹੈ ਕਿ ਜੱਗੂ ਭਗਵਾਨਪੁਰੀਆ ਵੀ ਗੈਂਗਸਟਰ ਲਾਰੈਂਸ ਸਿੰਡੀਕੇਟ ਦਾ ਮੈਂਬਰ ਹੈ। ਜਿਸ ਕਾਰਨ ਜੱਗੂ ਭਗਵਾਨਪੁਰੀਆ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਿਮਾਂਡ ‘ਤੇ ਲਿਆ ਸੀ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਤਿਹਾੜ ਜੇਲ੍ਹ ਵਿੱਚ ਲਾਰੈਂਸ ਨਾਲ ਬੈਰਕ ਵਿੱਚ ਬੰਦ ਸੀ। ਫਿਰ ਉਨ੍ਹਾਂ ਦੀ ਕੈਨੇਡਾ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨਾਲ ਗੱਲ ਹੁੰਦੀ ਸੀ। ਹਾਲਾਂਕਿ ਇਸ ਤੋਂ ਬਾਅਦ ਉਸ ਦੀ ਬੈਰਕ ਬਦਲ ਦਿੱਤੀ ਗਈ ਸੀ ।
ਵੀਡੀਓ ਲਈ ਕਲਿੱਕ ਕਰੋ -: