ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਤੀਜੇ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਦੀ ਗ੍ਰਿਫ਼ਤਾਰੀ ਹੋ ਗਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਉਸਨੂੰ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਤੋਂ ਐਤਵਾਰ ਰਾਤ ਗ੍ਰਿਫ਼ਤਾਰ ਕੀਤਾ ਗਿਆ। ਉਸਦੇ ਨਾਲ ਹੀ ਉਸਦੇ ਇੱਕ ਹੋਰ ਸਾਥੀ ਸਚਿਨ ਚੌਧਰੀ ਨੂੰ ਵੀ ਫੜ੍ਹਿਆ ਹੈ। ਪੁਲਿਸ ਨੇ ਉਸ ਕੋਲੋਂ ਡੋਂਗਲ, ਸਿਮ ਤੇ 2 ਮੋਬਾਇਲਾਂ ਤੋਂ ਇਲਾਵਾ ਪੁਲਿਸ ਦੀਆਂ 3 ਵਰਦੀਆਂ ਵੀ ਬਰਾਮਦ ਕੀਤੀਆਂ ਹਨ।
ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਸੇਰਸਾ ਪੰਜਾਬ ਪੁਲਿਸ ਦੀ ਵਰਦੀ ਪਾ ਕੇ ਘੁੰਮ ਰਿਹਾ ਸੀ, ਤਾਂ ਜੋ ਕਿਸੇ ਨੂੰ ਉਸ ‘ਤੇ ਸ਼ੱਕ ਨਾ ਹੋਵੇ। ਉਸਦੇ ਠਿਕਾਣੇ ਦਾ ਪਤਾ ਲੱਗਣ ਤੋਂ ਬਾਅਦ ਉਹ ਕੁਝ ਦਿਨ ਪਹਿਲਾਂ ਹੀ ਦਿੱਲੀ ਆਇਆ ਸੀ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਜਲਦ ਕਾਨਫਰੰਸ ਕਰ ਕੇ ਇਸ ਮਾਮਲੇ ਦਾ ਖੁਲਾਸਾ ਕਰੇਗੀ।
ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਮਾਨਸਾ ਪੁਲਿਸ ਦਿੱਲੀ ਪਹੁੰਚੀ ਹੈ। ਮਾਨਸਾ ਪੁਲਿਸ ਮੂਸੇਵਾਲਾ ਕਤਲ ਮਾਮਲੇ ਵਿੱਚ ਪ੍ਰਿਆਵਰਤ ਫੋਜੀ, ਕਸ਼ਿਸ਼,ਤੇ ਕੇਸ਼ਵ ਨੂੰ ਪ੍ਰੋਟੈਕਸ਼ਨ ਵਾਰੰਟ ਲੈ ਕੇ ਪੰਜਾਬ ਲੈ ਕੇ ਆਵੇਗੀ। ਇਸ ਸਮੇਂ ਇਹ ਤਿੰਨੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਪੁਲਿਸ ਵੱਲੋਂ ਦਿੱਲੀ ਅਦਾਲਤ ਤੋਂ ਉਨ੍ਹਾਂ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਤੋਂ ਬੜਾ ਉਨ੍ਹਾਂ ਨੂੰ ਟ੍ਰਾਂਜ਼ਿਟ ਰਿਮਾਂਡ ‘ਤੇ ਮਾਨਸਾ ਲਿਆਂਦਾ ਜਾਵੇਗਾ।
ਦੱਸ ਦੇਈਏ ਕਿ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪ੍ਰਿਅਵਰਤ ਫੌਜੀ ਤੋਂ ਕੀਤੀ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਮੂਸੇਵਾਲਾ ਦੇ ਕਤਲ ਮਗਰੋਂ ਸ਼ਾਰਪ ਸ਼ੂਟਰ 9 ਦਿਨਾਂ ਤੱਕ ਕਿਸੇ ਗੁਪਤ ਜਗ੍ਹਾ ‘ਤੇ ਲੂਕੇ ਰਹੇ। ਇਸ ਤੋਂ ਬਾਅਦ ਉਹ ਲਗਾਤਾਰ ਠਿਕਾਣੇ ਬਦਲਦੇ ਰਹੇ। ਜਿਸ ਤੋਂ ਬਾਅਦ ਅਖੀਰ ਵਿੱਚ ਗੁਜਰਾਤ ਪਹੁੰਚੇ, ਜਿੱਥੋਂ ਫੌਜੀ ਤੇ ਕਸ਼ਿਸ਼ ਫੜ੍ਹੇ ਗਏ। ਹਾਲਾਂਕਿ ਅੰਕਿਤ ਸੇਰਸਾ ਤੇ ਦੀਪਕ ਮੁੰਡੀ ਉਥੋਂ ਭੱਜ ਗਏ।
ਵੀਡੀਓ ਲਈ ਕਲਿੱਕ ਕਰੋ -: