ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF), ਖੁਫੀਆ ਏਜੰਸੀਆਂ ਅਤੇ NIA ਅਧਿਕਾਰੀਆਂ ਨੇ ਨਵੀਂ ਦਿੱਲੀ ਵਿੱਚ ਅਮਰੀਕੀ ਏਜੰਸੀ FBI ਦੀ ਇੱਕ ਟੀਮ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦੀ ਹਵਾਲਗੀ ਲਈ ਜ਼ਮੀਨ ਤਿਆਰ ਕਰਨ ਲਈ ਸਲਾਹ ਮਸ਼ਵਰਾ ਕੀਤਾ ਗਿਆ । ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ AGTF ਅਧਿਕਾਰੀਆਂ ਨੇ ਦੱਸਿਆ ਕਿ ਗੋਲਡੀ ਖਿਲਾਫ ਕਈ ਮਾਮਲੇ ਦਰਜ ਹਨ ਅਤੇ ਉਨ੍ਹਾਂ ਦੀ ਇੱਕ ਟੀਮ ਹਾਲ ਹੀ ਵਿੱਚ ਅਮਰੀਕਾ ਵਿੱਚ ਸੀ। ਉਸ ਨੂੰ FBI ਅਧਿਕਾਰੀਆਂ ਨੇ ਠੋਸ ਸਬੂਤਾਂ ਨਾਲ ਘੱਟੋ-ਘੱਟ ਦੋ-ਤਿੰਨ ਕੇਸ ਫਾਈਲਾਂ ਤਿਆਰ ਕਰਨ ਲਈ ਕਿਹਾ ।
ਦੱਸ ਦੇਈਏ ਕਿ CM ਭਗਵੰਤ ਮਾਨ ਵੱਲੋਂ 2 ਦਸੰਬਰ ਨੂੰ ਦਾਅਵਾ ਕੀਤਾ ਗਿਆ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਹ ਜਲਦੀ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੋਵੇਗਾ। ਦੂਜੇ ਪਾਸੇ ਗੈਂਗਸਟਰ ਨੇ ਇੱਕ ਕਥਿਤ ਇੰਟਰਵਿਊ ਵਿੱਚ ਐਲਾਨ ਕੀਤਾ ਸੀ ਕਿ ਉਹ ਕਦੇ ਵੀ ਜ਼ਿੰਦਾ ਨਹੀਂ ਫੜਿਆ ਜਾਵੇਗਾ। ਪਰ ਕੁਝ ਦਿਨਾਂ ਬਾਅਦ ਗੋਲਡੀ ਨੇ ਇੱਕ ਯੂ-ਟਿਊਬ ਚੈਨਲ ‘ਤੇ ਇੱਕ ਆਡੀਓ ਜਾਰੀ ਕਰ ਕਿਹਾ ਸੀ ਕਿ ਉਹ ਬਹੁਤ ਪਹਿਲਾਂ ਕੈਨੇਡਾ ਅਤੇ ਅਮਰੀਕਾ ਛੱਡ ਗਿਆ ਸੀ ਅਤੇ ਇਸ ਸਮੇਂ ਯੂਰਪ ਵਿੱਚ ਹੈ ਅਤੇ ਕਦੇ ਵੀ ਜਿਊਂਦਾ ਨਹੀਂ ਫੜਿਆ ਜਾਵੇਗਾ।
ਇਹ ਵੀ ਪੜ੍ਹੋ: CM ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ, ਹੁਣ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਟੋਲ ਫੀਸ
ਜ਼ਿਕਰਯੋਗ ਹੈ ਕਿ ਇਸ ਸਾਲ 29 ਮਈ ਨੂੰ ਮਾਨਸਾ ਵਿੱਚ ਸਿੱਧੂ ਮੂਸੇਵਾਲਾ ਦਾ ਗੋ+ਲੀਆਂ ਮਾਰ ਕੇ ਕ.ਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ । ਇਸ ਘਟਨਾ ਤੋਂ ਬਾਅਦ ਉਹ ਕੈਨੇਡਾ ਤੋਂ ਅਮਰੀਕਾ ਚਲਾ ਗਿਆ ਸੀ । ਕੇਂਦਰੀ ਗ੍ਰਹਿ ਮੰਤਰਾਲੇ ਕੋਲ ਮਾਮਲਾ ਚੁੱਕਣ ਤੋਂ ਬਾਅਦ ਪੰਜਾਬ ਪੁਲਿਸ ਨੇ ਗੋਲਡੀ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ ।
ਵੀਡੀਓ ਲਈ ਕਲਿੱਕ ਕਰੋ -: