ਪੰਜਾਬ ਦੇ ਮਾਨਸਾ ਵਿੱਚ ਦੇਰ ਰਾਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ਲਈ ਤਾਇਨਾਤ ਇੱਕ ਗੰਨਮੈਨ ਦੀ ਮੌਤ ਹੋ ਗਈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਗੰਨਮੈਨ ਦੀ ਮੌਤ ਪਿਸਤੌਲ ਸਾਫ ਕਰਦੇ ਸਮੇਂ ਗੋਲੀ ਲੱਗਣ ਕਾਰਨ ਹੋਈ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਪੰਜਾਬ ਪੁਲਿਸ ਦੇ ਸਾਬਕਾ ਸੈਨਿਕ ਗੰਨਮੈਨ ਹਰਦੀਪ ਸਿੰਘ ਸਿੱਧੂ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਹੇਠ ਤਾਇਨਾਤ ਸੀ। ਦੇਰ ਰਾਤ ਉਹ ਮਾਨਸਾ ਵਿਖੇ ਰੱਖੇ ਗਏ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਪਿੰਡ ਫਫੜੇ ਭਾਈ ਵਿਖੇ ਆਪਣੇ ਘਰ ਪਹੁੰਚਿਆ ਅਤੇ ਆਪਣਾ ਲਾਇਸੈਂਸੀ ਪਿਸਤੌਲ ਸਾਫ਼ ਕਰਨ ਲੱਗਾ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਪੁਲਿਸ ਤੇ ਬ.ਦਮਾ.ਸ਼ ਵਿਚਾਲੇ ਹੋਈ ਮੁੱ.ਠਭੇ.ੜ, ਗੋ.ਲੀ ਲੱਗਣ ਕਾਰਨ ਇੱਕ ਮੁਲਜ਼ਮ ਹੋਇਆ ਜ਼ਖਮੀ
ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਪਿਸਤੌਲ ਵਿੱਚੋਂ ਚੱਲੀ ਗੋਲੀ ਉਸ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਹਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾਇਆ ਹੈ। ਗੋਲੀ ਕਿਵੇਂ ਚੱਲੀ ਅਤੇ ਗੰਨਮੈਨ ਦੇ ਮੌਤ ਕਿਵੇਂ ਹੋਈ, ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: