ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 11 ਜੂਨ ਨੂੰ ਆਪਣਾ 29ਵਾਂ ਜਨਮਦਿਨ ਮਨਾਉਣ ਦੀ ਤਿਆਰੀ ਕਰ ਰਿਹਾ ਸੀ, ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਸਿੱਧੂ ਦੇ ਨੇੜਲੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਇਸ ਵਾਰ ਸਿੱਧੂ ਆਪਣਾ ਜਨਮਦਿਨ ਵੱਡੇ ਪੱਧਰ ‘ਤੇ ਮਨਾਉਣਾ ਚਾਹੁੰਦਾ ਸੀ। ਆਪਣਾ ਜਨਮਦਿਨ ਮਨਾਉਣ ਤੋਂ ਬਾਅਦ ਮੂਸੇਵਾਲਾ ਨੇ ਵਿਸ਼ਵ ਟੂਰ ‘ਤੇ ਵੱਖ-ਵੱਖ ਦੇਸ਼ਾਂ ਵਿੱਚ ਸ਼ੋਅ ਲਗਾਉਣ ਜਾਣਾ ਸੀ।
ਉੱਥੇ ਹੀ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦਾ ਵਿਆਹ ਪਿੰਡ ਸੰਘਰੇੜੀਂ ਦੀ ਕੁੜੀ ਨਾਲ ਹੋਣਾ ਸੀ। ਇਹ ਕੁੜੀ ਦੀ PR ਹੈ ਤੇ ਦੋ ਸਾਲ ਪਹਿਲਾਂ ਹੀ ਇਨ੍ਹਾਂ ਦੀ ਮੰਗਣੀ ਹੋਈ ਸੀ। ਇਸੇ ਸਾਲ ਕੁਝ ਮਹੀਨਿਆਂ ਹੀ ਬਾਅਦ ਦੋਨਾਂ ਦਾ ਵਿਆਹ ਹੋਣ ਸੀ। ਜਿਸ ਕਾਰਨ ਦੋਨੋਂ ਪਰਿਵਾਰ ਵਿਆਹ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਸੀ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸਿੱਧੂ ਮੂਸੇਵਾਲਾ ਦਾ ਵਿਆਹ ਲੰਘੇ ਫਰਵਰੀ ਦੇ ਮਹੀਨੇ ਵਿੱਚ ਹੋਣਾ ਸੀ ਪਰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਟਿਕਟ ਮਿਲ ਜਾਣ ਕਾਰਨ ਇਨ੍ਹਾਂ ਦਾ ਵਿਆਹ ਦੀ ਤਾਰੀਕ ਅੱਗੇ ਕਰ ਦਿੱਤੀ ਗਈ। ਸਿੱਧੂ ਦੀ ਮੌਤ ਮਗਰੋਂ ਪਿੰਡ ਮੂਸੇ ਦੇ ਨਾਲ-ਨਾਲ ਪਿੰਡ ਸੰਘਰੇੜੀਂ ਵਿੱਚ ਵੀ ਸੋਗ ਦੀ ਲਹਿਰ ਹੈ।
ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਸਿੱਧੂ ਦੀ ਮੌਤ ਮਗਰੋਂ ਉਨ੍ਹਾਂ ਦੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਜਿਸ ਕਾਰਨ ਕਿਸੇ ਦੇ ਵੀ ਘਰ ਵੀ ਚੁੱਲ੍ਹਾ ਨਹੀਂ ਬਾਲਿਆ ਗਿਆ। ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਸਿੱਧੂ ਮੂਸੇਵਾਲਾ ਅਕਸਰ ਪਿੰਡ ਆਉਂਦਾ ਜਾਂਦਾ ਰਹਿੰਦਾ ਸੀ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਵਿੱਚ ਪੁਲਿਸ ਵੱਲੋਂ ਹੁਣ ਤੱਕ 8-10 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਇਸ ਮਾਮਲੇ ਨਾਲ ਸਬੰਧਤ ਇੱਕ ਹੋਰ ਕਾਰ ਪੰਜਾਬ ਦੇ ਮੋਗਾ ਤੋਂ ਬਰਾਮਦ ਕੀਤੀ ਗਈ ਹੈ । ਇਸ ਮਾਮਲੇ ਵਿੱਚ ਲੱਗੀ ਐਸਆਈਟੀ ਵੱਲੋਂ ਜਾਂਚ ਤੇਜ਼ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: