ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅੱਜ ਲੈਂਡ ਪੂਲਿੰਗ ਨੀਤੀ ਖਿਲਾਫ਼ ਬਠਿੰਡਾ ਵਿੱਚ ਦਿੱਤੇ ਧਰਨੇ ਦੌਰਾਨ ਅਚਾਨਕ ਤਬੀਅਤ ਵਿਗੜ ਗਈ। ਉਹ ਲੈਂਡ ਪੂਲਿੰਗ ਨੀਤੀ ਖਿਲਾਫ਼ ਦਿੱਤੇ ਧਰਨੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਨੂੰ ਅਚਾਨਕ ਚੱਕਰ ਆ ਗਏ। ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ।
ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਵਿੱਚ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਦੀ ਜਾਂਚ ਕੀਤੀ ਗਈ ਹੈ, ਜੋ ਬਿਲਕੁਲ ਠੀਕ ਆਈ ਹੈ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਕਰੀਬੀ ਹਲਕਾ ਰਾਮਪੁਰਾ ਦੇ ਇੰਚਾਰਜ ਹਰਿੰਦਰ ਹਿੰਦਾ ਮਹਿਰਾਜ ਨੇ ਦੱਸਿਆ ਕਿ ਗਰਮੀ ਹੋਣ ਕਰਕੇ ਸਿਕੰਦਰ ਸਿੰਘ ਮਲੂਕਾ ਨੂੰ ਥੋੜ੍ਹੀ ਘਬਰਾਹਟ ਮਹਿਸੂਸ ਹੋਈ ਸੀ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਜਾਣਾ ਪਿਆ ਪਰ ਉਹ ਬਿਲਕੁਲ ਠੀਕ ਹਨ।
ਇਹ ਵੀ ਪੜ੍ਹੋ : ‘ਆਪ’ ਪੰਜਾਬ ਨੇ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ, ਅਨਿਲ ਠਾਕੁਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਵੀਡੀਓ ਲਈ ਕਲਿੱਕ ਕਰੋ -:
























