ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਕੰਠ ਕਸਬੇ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ‘ਕਕਾਰ’ ਪਾ ਕੇ ਬੀਏ ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ। ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਪੀੜਤ ਵਿਦਿਆਰਥੀ ਦ ਪਛਾਣ ਕਾਕਾ ਜਪਨ ਸਿੰਘ ਵਜੋਂ ਹੋਈ ਹੈ, ਜਿਸ ਨੂੰ ਪ੍ਰੀਖਿਆ ਕੇਂਦਰ ਵਿੱਚ ‘ਕਿਰਪਾਨ’ ਪਾ ਕੇ ਪ੍ਰੀਖਿਆ ਦੇਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਣ ‘ਤੇ, ਐਸਜੀਪੀਸੀ ਨੇ ਸਿੱਖ ਮਿਸ਼ਨ, ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਨੂੰ ਜਾਂਚ ਲਈ ਸਬੰਧਤ ਕਾਲਜ ਭੇਜਿਆ।

ਅੰਮ੍ਰਿਤਸਰ ਸਥਿਤ ਐਸਜੀਪੀਸੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ, ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਿੱਖ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਬਹੁਤ ਗੰਭੀਰ ਹੈ। ਉਨ੍ਹਾਂ ਮੰਗ ਕੀਤੀ ਕਿ ਉੱਤਰ ਪ੍ਰਦੇਸ਼ ਸਰਕਾਰ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰੇ ਅਤੇ ਦੋਸ਼ੀ ਪ੍ਰਿੰਸੀਪਲ ਅਤੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕਰੇ।
ਧਾਮੀ ਨੇ ਕਿਹਾ ਕਿ ਕਕਾਰ ਸਿੱਖ ਜੀਵਨ ਸ਼ੈਲੀ ਦਾ ਇੱਕ ਅਨਿੱਖੜਵਾਂ ਅੰਗ ਹਨ ਅਤੇ ਭਾਰਤੀ ਸੰਵਿਧਾਨ ਸਿੱਖਾਂ ਨੂੰ ਇਨ੍ਹਾਂ ਨੂੰ ਪਾਉਣ ਦੀ ਪੂਰੀ ਆਜ਼ਾਦੀ ਦਿੰਦਾ ਹੈ। ਇਸ ਦੇ ਬਾਵਜੂਦ ਇਹ ਮੰਦਭਾਗਾ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਵਾਰ-ਵਾਰ ਪਰੇਸ਼ਾਨ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮੁੱਦੇ ਬਾਰੇ ਪਹਿਲਾਂ ਹੀ ਕੇਂਦਰ ਅਤੇ ਵੱਖ-ਵੱਖ ਰਾਜ ਸਰਕਾਰਾਂ ਨੂੰ ਕਈ ਵਾਰ ਲਿਖ ਚੁੱਕੀ ਹੈ, ਪਰ ਇਸ ਦੇ ਬਾਵਜੂਦ ਸਿੱਖ ਵਿਦਿਆਰਥੀਆਂ ਨਾਲ ਜਾਣਬੁੱਝ ਕੇ ਅਜਿਹਾ ਵਿਵਹਾਰ ਕੀਤਾ ਜਾ ਰਿਹਾ ਹੈ ਜੋ ਕਿਸੇ ਵੀ ਹਾਲਾਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਸਰਕਾਰ ਤੱਕ ਪਹੁੰਚ ਕਰੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਏਗੀ।
ਵੀਡੀਓ ਲਈ ਕਲਿੱਕ ਕਰੋ -:
























