ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਕਰਦਿਆਂ ਇੱਕ ਭਾਰਤੀ ਸ਼ਰਧਾਲੂ ਦੀ ਮੌਤ ਹੋ ਜਾਣ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਸ਼ਰਧਾਲੂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮ੍ਰਿਤਕ ਬਠਿੰਡਾ ਨਾਲ ਸਬੰਧਤ ਸੀ।

ਮਿਲੀ ਜਾਣਕਾਰੀ ਅਨੁਸਾਰ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਨਨਕਾਣਾ ਸਾਹਿਬ ਪੰਜਾ ਸਾਹਿਬ ਤੋਂ ਹੁੰਦਾ ਹੋਇਆ ਦੋ ਦਿਨ ਪਹਿਲਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਨਾਰੋਵਾਲ ਵਿਖੇ ਵਿਸ਼ਰਾਮ ਕਰਨ ਲਈ ਰੁਕਿਆ ਸੀ ਅਤੇ ਅੱਜ ਭਾਰਤੀ ਸਿੱਖ ਸ਼ਰਧਾਲੂ ਗੁਰਦੁਆਰਾ ਰੋੜੀ ਸਾਹਿਬ ਤੋਂ ਚੱਲ ਕੇ ਮੁਰੀਦਕੇ ਰਸਤੇ ਲਾਹੌਰ ਵੱਲ ਆ ਰਹੇ ਸਨ। ਇਸ ਦੌਰਾਨ ਇੱਕ ਭਾਰਤੀ ਸ਼ਰਧਾਲੂ ਦੀ ਬੱਸਾਂ ਦੇ ਕਾਫਲੇ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਕੇ ‘ਤੇ ਹੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਦਿੱਲੀ ਧਮਾ/ਕਾ ਮਾਮਲਾ : 10 ਮੈਂਬਰੀ NIA ਟੀਮ ਕਰੇਗੀ ਮਾਮਲੇ ਦੀ ਜਾਂਚ, ਕਈ ਸੀਨੀਅਰ ਅਫ਼ਸਰ ਟੀਮ ‘ਚ ਸ਼ਾਮਲ
ਭਾਰਤੀ ਸਿੱਖ ਸ਼ਰਧਾਲੂ ਨੂੰ ਬਚਾਉਣ ਲਈ ਪਾਕਿਸਤਾਨ ਔਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਮੌਕੇ ‘ਤੇ ਹੀ ਭਾਰਤੀ ਸ਼ਰਧਾਲੂ ਨੂੰ ਨਜ਼ਦੀਕ ਦੇ ਮੁਰੀਦ ਕੇ ਜ਼ਿਲ੍ਹਾ ਗੁਜਰਾਂਵਾਲਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਪਾਕਿਸਤਾਨੀ ਡਾਕਟਰਾਂ ਵੱਲੋਂ ਸ਼ਰਧਾਲੂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























