ਜਬਰ ਜਨਾਹ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਿੱਜੀ ਸਕੱਤਰ ਸੁਖਚੈਨ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਸਿਖਚੀਂ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਮਾਲੇਰਕੋਟਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਨੂੰ ਅੱਜ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਸਿਮਰਜੀਤ ਸਿੰਘ ਬੈਂਸ ਸੋਮਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਸਕਦੇ ਹਨ। ਇਸ ਮਾਮਲੇ ਵਿੱਚ ਹੁਣ ਤੱਕ 2 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ, ਜਦਕਿ ਪੰਜ ਨਾਮਜ਼ਦ ਬਾਕੀ ਦੋਸ਼ੀਆਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਜਬਰ ਜਨਾਹ ਮਾਮਲੇ ਵਿੱਚ ਪੁਲਿਸ ਨੇ ਬੀਤੇ ਦਿਨੀਂ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਦੇ ਵਿਚ ਪੁਲਿਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਪੰਦਰਾਂ ਮਿੰਟ ਲਈ ਅਦਾਲਤ ਵੱਲੋਂ ਫ਼ੈਸਲਾ ਰਾਖਵਾਂ ਰੱਖਣ ਤੋਂ ਬਾਅਦ ਪੁਲਿਸ ਨੂੰ ਕਰਮਜੀਤ ਬੈਂਸ ਦਾ ਦੋ ਦਿਨ ਦਾ ਰਿਮਾਂਡ ਹੀ ਦਿੱਤਾ ਗਿਆ ।
ਵੀਡੀਓ ਲਈ ਕਲਿੱਕ ਕਰੋ -: