ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਹੋਰ ਦੋਸ਼ੀਆਂ ਨੂੰ ਵੀਰਵਾਰ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਸਿਮਰਜੀਤ ਬੈਂਸ ਨੂੰ 2 ਦਿਨਾਂ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਪੁਲਿਸ ਨੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਹਾਲੇ ਪੁਲਿਸ ਨੇ ਇਸ ਮਾਮਲੇ ਵਿੱਚ ਹੋਰ ਸਬੂਤ ਇਕੱਠੇ ਕਰਨੇ ਹਨ।

ਅਦਾਲਤ ਵੱਲੋਂ ਬੈਂਸ ਅਤੇ 4 ਹੋਰ ਦੋਸ਼ੀਆਂ ਪਰਮਜੀਤ ਪੰਮਾ, ਪ੍ਰਦੀਪ ਸ਼ਰਮਾ ਗੋਗੀ, ਬਲਜਿੰਦਰ ਕੌਰ ਤੇ ਜਸਬੀਰ ਕੌਰ ਉਰਫ ਭਾਬੀ ਦਾ ਪੁਲਿਸ ਨੂੰ ਅੱਜ ਰਿਮਾਂਡ ਮਿਲ ਗਿਆ ਹੈ। ਦੱਸ ਦੇਈਏ ਕਿ ਸਿਮਰਜੀਤ ਬੈਂਸ ਨੇ 11 ਜੁਲਾਈ ਨੂੰ ਲੁਧਿਆਣਾ ਕੋਰਟ ਵਿੱਚ ਸਰੈਂਡਰ ਕੀਤਾ ਸੀ। ਜਿਸ ਤੋਂ ਬਾਅਦ ਬੈਂਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਨੇ 3 ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
