ਜਬਰ ਜਨਾਹ ਮਾਮਲੇ ਵਿੱਚ ਲੋੜੀਂਦੇ ਲੁਧਿਆਣਾ ਦੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਸੋਮਵਾਰ ਨੂੰ ਲੁਧਿਆਣਾ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਹੈ । ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਕਰਦਿਆਂ ਉਨ੍ਹਾਂ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਸਮੇਤ ਕਈ ਮੁਲਜ਼ਮਾਂ ਨੂੰ ਜਬਰ-ਜਨਾਹ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ । ਇਸ ਮਾਮਲੇ ਵਿੱਚ ਬੀਤੇ ਕੁਝ ਦਿਨ ਪਹਿਲਾਂ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਦੇ ਕੁਝ ਦਿਨਾਂ ਬਾਅਦ ਸੋਮਵਾਰ ਸਵੇਰੇ ਸਿਮਰਜੀਤ ਸਿੰਘ ਬੈਂਸ ਨੇ ਵੀ ਆਤਮ ਸਮਰਪਣ ਕਰ ਦਿੱਤਾ ਹੈ ।
ਇਹ ਵੀ ਪੜ੍ਹੋ: ਵਿਧਾਇਕਾਂ ਦੇ ਸਫਰ ਭੱਤੇ ’ਚ ਕਟੌਤੀ ਦੀ ਤਿਆਰੀ ‘ਚ ਮਾਨ ਸਰਕਾਰ, 2.70 ਕਰੋੜ ਰੁਪਏ ਦੀ ਹੋਵੇਗੀ ਬੱਚਤ
ਇਸ ਸਬੰਧੀ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰ ਕੇ ਜਾਣਕਰੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਜਿਹੜਾ ਵੀ ਸੱਚ ਹੈ ਉਹ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: