ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸਾਂਸਦ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਵਿਗੜ ਗਈ ਹੈ। ਦੱਸ ਦੇਈਏ ਕਿ 77 ਸਾਲਾ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ । ਹਾਲਾਂਕਿ ਮਾਨ ਦੇ ਪਰਿਵਾਰ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਬਿਹਤਰ ਹੈ।
ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਿਮਰਨਜੀਤ ਮਾਨ ਦੀ ਸਿਹਤ ਜਲਦੀ ਠੀਕ ਹੋਣ ਦੀ ਅਰਦਾਸ ਕਰਦਿਆਂ ਹੋਇਆਂ ਇਲਾਜ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। CM ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਿਮਰਨਜੀਤ ਮਾਨ ਦੇ ਕੋਵਿਡ ਪਾਜ਼ੀਟਿਵ ਹੋਣ ਦੀ ਜਾਣਕਾਰੀ ਮਿਲੀ ਹੈ । ਇਸ ਤੋਂ ਬਾਅਦ ਉਨ੍ਹਾਂ ਨੇ ਪਰਿਵਾਰ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਪੂਰੀ ਡਾਕਟਰੀ ਮਦਦ ਦਾ ਭਰੋਸਾ ਦਿੱਤਾ।
ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਵਾਲੇ ਦਿਨ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ। ਟੈਸਟ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਖ਼ੁਦ ਆਪਣੇ ਟਵਿੱਟਰ ‘ਤੇ ਇਸ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਲਿਖਿਆ ਸੀ ਕਿ ਮੈਨੂੰ ਪਿਛਲੇ ਕੁਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ।
ਵੀਡੀਓ ਲਈ ਕਲਿੱਕ ਕਰੋ -: