ਸੂਫੀ ਗਾਇਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦਿਹਾਂਤ ਹੋ ਗਿਆ ਹੈ। ਲੰਬੀ ਬਿਮਾਰੀ ਮਗਰੋਂ ਅੱਜ ਬਾਅਦ ਦੁਪਹਿਰ ਟੈਗੋਰ ਹਸਪਤਾਲ ਜਲੰਧਰ ਵਿਖੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਦੀ ਕੁੜਮਣੀ ਸੀ। ਦਲੇਰ ਮਹਿੰਦੀ ਦੀ ਧੀ ਅਜੀਤ ਕੌਰ ਦਾ ਵਿਆਹ ਰੇਸ਼ਮ ਕੌਰ ਦੇ ਪੁੱਤਰ ਨਵਰਾਜ ਹੰਸ ਨਾਲ ਹੋਇਆ ਹੈ।
ਰੇਸ਼ਮ ਕੌਰ ਦੇ ਦਿਹਾਂਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹੰਸਰਾਜ ਹੰਸ ਦੇ ਘਰ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਰਿਸ਼ਤੇਦਾਰ ਪਹੁੰਚ ਰਹੇ ਹਨ। ਘਰ ਦੇ ਅੰਦਰ ਟੈਂਟ ਸਮੇਤ ਹੋਰ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅੱਜ ਤੋਂ ਕਰੀਬ 16 ਦਿਨ ਪਹਿਲਾਂ 18 ਅਪ੍ਰੈਲ ਨੂੰ ਹੰਸਰਾਜ ਹੰਸ ਦੀ ਐਨੀਵਰਸਰੀ ਸੀ।
ਜਾਣਕਾਰੀ ਮੁਤਾਬਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਪਿਛਲੇ ਕਾਫੀ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸੀ। ਉਹ ਕੁਝ ਸਮੇਂ ਤੋਂ ਜਲੰਧਰ ਦੇ ਟੈਗੋਰ ਹਸਪਤਾਲ ‘ਚ ਦਾਖਲ ਸੀ। ਹਾਲ ਹੀ ‘ਚ ਬੀਮਾਰੀ ਕਾਰਨ ਉਨ੍ਹਾਂ ਦੇ ਸਟੰਟ ਪਾਇਆ ਗਿਆ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਬਹੁਤਾ ਫਰਕ ਨਹੀਂ ਪਿਆ। ਅੱਜ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ।
ਰੇਸ਼ਮ ਕੌਰ ਦੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਰੇਸ਼ਮ ਦੀ ਅੱਜ ਦੁਪਹਿਰ 2 ਵਜੇ ਦੇ ਕਰੀਬ ਮੌਤ ਹੋ ਗਈ। ਉਹ ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ ਸੀ। ਪਹਿਲਾਂ ਉਹ ਬਿਲਕੁਲ ਤੰਦਰੁਸਤ ਸੀ। ਉਨ੍ਹਾਂ ਨੂੰ ਸਿਹਤ ਸਬੰਧੀ ਕੋਈ ਸਮੱਸਿਆ ਨਹੀਂ ਸੀ ਪਰ ਕੁਝ ਦਿਨ ਪਹਿਲਾਂ ਉਸ ਨੂੰ ਅਚਾਨਕ ਪਹਿਲੀ ਵਾਰ ਹਾਰਟ ਅਟੈਕ ਆਇਆ।
ਇਹ ਵੀ ਪੜ੍ਹੋ : ‘ਅਮਨ ਅਰੋੜਾ ਨੇ ਖੁਦ ਕਬੂਲੀ ਸਕਿਓਰਿਟੀ ‘ਚ ਕਟੌਤੀ ਦੀ ਗੱਲ’! ਸੁਰੱਖਿਆ ਹਟਾਉਣ ਨੂੰ ਲੈ ਕੇ ਗਰਜੇ ਮਜੀਠੀਆ
ਇਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਥੇ ਡਾਕਟਰ ਉਨ੍ਹਾਂ ਦੀ ਚੰਗੀ ਦੇਖਭਾਲ ਕਰ ਰਹੇ ਸਨ। ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਸਵੇਰੇ 11 ਵਜੇ ਹੰਸਰਾਜ ਹੰਸ ਦੇ ਜੱਦੀ ਪਿੰਡ ਸ਼ਫੀਪੁਰ ਵਿਖੇ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
