ਪੰਜਾਬ-ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਕੀਤੇ ਕੇਸ ਦੀ ਜਾਂਚ ਲਈ ਐਸਆਈਟੀ ਦੇ ਗਠਨ ਦੇ ਹੁਕਮ ਦਿੱਤੇ ਹਨ। ਨਾਲ ਹੀ ਸੈਣੀ ਦੀ ਗ੍ਰਿਫਤਾਰੀ ‘ਤੇ 26 ਅਪ੍ਰੈਲ ਤੱਕ ਰੋਕ ਲਗਾਉਂਦੇ ਹੋਏ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕਰਨ ਦਾ ਸਮਾਂ ਦਿੱਤਾ ਹੈ।
ਹਾਈ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਸੈਣੀ ਦੀ ਉਸ ਮੰਗ ਨੂੰ ਰੱਦ ਕਰ ਦਿੱਤਾ ਜਿਸ ‘ਚ ਉਨ੍ਹਾਂ ਨੇ ਇਨ੍ਹਾਂ ਮਾਮਲਿਆਂ ‘ਚ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ। ਹਾਈ ਕੋਰਟ ਨੇ ਕਿਹਾ ਕਿ ਉਹ ਹੇਠਲੀ ਅਦਾਲਤ ਵਿੱਚ ਆਪਣੀ ਮੰਗ ਰੱਖ ਸਕਦਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸੈਣੀ ਨੂੰ ਹੁਕਮ ਦਿੱਤਾ ਹੈ ਕਿ ਉਹ ਸਾਰੇ ਮਾਮਲੇ ਦੀ ਜਾਂਚ ‘ਚ ਸ਼ਾਮਲ ਹੋਣਗੇ। ਸੈਣੀ ਨੇ ਪਿਛਲੇ ਸਾਲ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਪੰਜਾਬ ਸਰਕਾਰ ਉਸ ਨੂੰ ਸਿਆਸੀ ਰੰਜਿਸ਼ ਤਹਿਤ ਫਸਾਉਣਾ ਚਾਹੁੰਦੀ ਹੈ ਅਤੇ ਇਹ ਸਭ ਕੁਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਹੀ ਕੀਤਾ ਜਾ ਰਿਹਾ ਹੈ। ਜਿਸ ‘ਤੇ ਹਾਈਕੋਰਟ ਨੇ ਪਿਛਲੇ ਸਾਲ 10 ਸਤੰਬਰ ਨੂੰ ਹੁਕਮ ਦਿੰਦੇ ਹੋਏ ਸੈਣੀ ਦੀ 2022 ਦੀਆਂ ਵਿਧਾਨ ਸਭਾ ਚੋਣਾਂ ਤੱਕ ਕਿਸੇ ਵੀ ਹਾਲਤ ‘ਚ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”