Six accused in: ਪੰਜਾਬ ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਗਠਿਤ SIT ਨੇ ਐਤਵਾਰ ਸ਼ਾਮ ਨੂੰ ਡੇਰਾ ਸੱਚਾ ਸੌਦਾ ਸਿਰਸਾ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਛੇ ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕੀਤਾ।
ਦੋਸ਼ੀ ਸੁਖਜਿੰਦਰ ਸਿੰਘ ਸੰਨੀ ਕੰਡਾ, ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਉੱਤੇ ਹੁਣ ਬੇਅਦਬੀ ਦੇ ਕੇਸ ਨਾਲ ਸਬੰਧਤ ਦੋ ਵਾਰਦਾਤਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਭੱਦੀ ਸ਼ਬਦਾਵਲੀ ਵਾਲਾ ਪੋਸਟਰ ਲਗਾਉਣ ਅਤੇ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਗਾੜੀ ਬੇਅਦਬੀ ਮਾਮਲੇ ਵਿੱਚ ਐਸਆਈਟੀ ਦੁਆਰਾ ਗ੍ਰਿਫਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਸਾਰੇ ਮੁਲਜ਼ਮਾਂ ਨੂੰ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਹੁਣ 21 ਮਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬੁਰਜ ਜਵਾਹਰ ਸਿੰਘ ਵਾਲਾ ਦੀ ਘਟਨਾ ਵਿੱਚ ਇਹ ਸਾਰੇ ਛੇ ਮੁਲਜ਼ਮ ਜਦਕਿ ਬੇਅਦਬੀ ਦੀ ਘਟਨਾ ਵਿੱਚ ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਰਿਆਂ ਨੂੰ ਸੋਮਵਾਰ ਨੂੰ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ, ਇਨ੍ਹਾਂ ਸਾਰੇ ਛੇ ਮੁਲਜ਼ਮਾਂ ਦੇ ਨਾਲ, ਇੱਕ ਹੋਰ ਨੂੰ ਡੀਆਈਜੀ ਰਣਬੀਰ ਸਿੰਘ ਖਟੜਾ ਦੀ ਅਗਵਾਈ ਵਾਲੀ ਐਸਆਈਟੀ ਨੇ ਪਿਛਲੇ ਸਾਲ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂਦੁਆਰਾ ਸਾਹਿਬ ਤੋਂ ਪਵਿੱਤਰ ਪਾਠ ਚੋਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਇਸ ਵਿਚ ਸਾਰਿਆਂ ਨੂੰ ਜ਼ਮਾਨਤ ਮਿਲੀ ਗਈ ਸੀ। ਬਾਅਦ ‘ਚ ਸੀਬੀਆਈ ਅਤੇ ਐਸਆਈਟੀ ਦਰਮਿਆਨ ਕੇਸ ਦੀ ਜਾਂਚ ਨੂੰ ਲੈ ਕੇ ਇੱਕ ਕਾਨੂੰਨੀ ਵਿਵਾਦ ਖੜ੍ਹਾ ਹੋ ਗਿਆ, ਜਿਸ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਫੈਸਲਾ ਸੁਣਾਉਂਦਿਆਂ ਜਾਂਚ ਨੂੰ ਐਸਆਈਟੀ ਦੇ ਹਵਾਲੇ ਕਰ ਦਿੱਤਾ ਅਤੇ ਐਸਆਈਟੀ ਦੇ ਮੁਖੀ ਡੀਆਈਜੀ ਰਣਬੀਰ ਸਿੰਘ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ, ਪੰਜਾਬ ਸਰਕਾਰ ਨੇ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਵਿਚ ਐਸਆਈਟੀ ਦਾ ਗਠਨ ਕੀਤਾ, ਜਿਸ ਨੇ ਐਤਵਾਰ ਨੂੰ ਕਾਰਵਾਈ ਕਰਦਿਆਂ ਗ੍ਰਿਫਤਾਰੀਆਂ ਕੀਤੀਆਂ।
ਇਹ ਵੀ ਪੜ੍ਹੋ : “ਜੇ ਤੂੰ ਕੈਪਟਨ, ਮੈਂ ਵੀ ਹਾਕੀ ਦਾ ਕਪਤਾਨ”, Captain ਨੂੰ ਸਿੱਧਾ ਹੋ ਗਿਆ ਸਿੱਧੂ ਦਾ ਯਾਰ MLA Pargat Singh