ਗੋਇੰਦਵਾਲ ਸਾਹਿਬ ਦੇ ਇੱਕ ਸਰਕਾਰੀ ਸਕੂਲ ਵਿਚ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਕੋਲੋਂ ਸਨੈਕਸ ਵੰਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਸਕੂਲ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦੇ ਹੁਕਮ ਕੀਤੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੱਚਿਆਂ ਦਾ ਸਤਿਕਾਰ ਕਰਨ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ।

ਦੱਸ ਦੇਈਏ ਕਿ ਕਿ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ’ਚ ਸਿੱਖਿਆ ਕ੍ਰਾਂਤੀ ਤਹਿਤ ਸਕੂਲ ’ਚ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਇੱਕ ਸਮਾਗਮ ਰੱਖਿਆ ਗਿਆ ਸੀ, ਇਸ ਦੌਰਾਨ ਦੌਰਾਨ ਸਕੂਲ ਪ੍ਰਬੰਧਕਾਂ ਨੇ ਮਹਿਮਾਨਾਂ ਦੀ ਆਓ-ਭਗਤ ਕਰਨ ਲਈ ਸਕੂਲੀ ਬੱਚਿਆਂ ਕੋਲੋਂ ਵੇਟਰਾਂ ਵਾਂਗ ਸਨੈਕਸ ਵਗੈਰਾ ਵੰਡਵਾਏ।
ਇਸ ਮਾਮਲੇ ਵਿਚ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਪ੍ਰਤਾਪ ਸਿੰਘ ਪੰਜਾਬੀ ਲੈਕਚਰਾਰ-ਕਮ-ਸਕੂਲ ਇੰਚਾਰਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ। ਹੁਕਮਾਂ ਵਿਚਕਿਹਾ ਗਿਆ ਕਿ ਫੰਕਸ਼ਨ ਦੌਰਾਨ ਸਕੂਲ ਦੇ ਵਿਦਿਆਰਥੀਆਂ ਤੋਂ ਵੇਟਰਾਂ ਦਾ ਕੰਮ ਕਰਵਾਇਆ ਗਿਆ, ਜਿਸ ਕਾਰਨ ਵਿਭਾਗ ਦਾ ਅਕਸ ਖਰਾਬ ਹੋਇਆ ਹੈ ਅਤੇ ਕਰਮਚਾਰੀ ਵੱਲੋਂ ਆਪਣੀ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰੀ ਦਾ ਸਬੂਤ ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਥੇਦਾਰ ਗੜਗੱਜ ਦਾ ਵੱਡਾ ਬਿਆਨ- ‘ਸਿੱਖ ਆਪਣੇ ਮਸਲੇ ਅਦਾਲਤਾਂ ਦੀ ਬਜਾਏ ਸ੍ਰੀ ਅਕਾਲ ਤਖਤ ਅੱਗੇ ਲਿਆਉਣ’
ਜ਼ਿਕਰਯੋਗ ਹੈ ਕਿ ਸਕੂਲ ’ਚ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਦੀ ਚਾਰਦੀਵਾਰੀ, ਬਾਸਕਟਬਾਲ ਗਰਾਊਂਡ ਅਤੇ ਹੋਰ ਵਿਕਾਸ ਕਾਰਜਾਂ ਦੇ ਉਦਘਾਟਨ ਸਬੰਧੀ ਸਮਾਗਮ ਰੱਖਿਆ ਗਿਆ ਸੀ। ਇਸ ਦੌਰਾਨ ਸਕੂਲ ਵਿਦਿਆਰਥੀਆਂ ਕੋਲੋਂ ਵੇਟਰ ਦਾ ਕੰਮ ਲਿਆ ਜਾ ਰਿਹਾ ਸੀ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਨਾਲ ਇਸ ਤਰ੍ਹਾਂ ਦਾ ਵਤੀਰਾ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























