ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਤਾਲਾਬ ਕਾਰਸੇਵਾ ਕਮੇਟੀ ਦੇ ਮੁਖੀ ਅਤੇ ਸ਼ਿਵ ਸੈਨਾ ਪੰਜਾਬ ਨੈਸ਼ਨਲ ਦੇ ਹਿੰਦੂ ਨੇਤਾ ਵਿਨੇ ਜਲੰਧਰੀ ਦਾ ਅਚਾਨਕ ਦਿਹਾਂਤ ਹੋ ਗਿਆ। ਇਸ ਦੁਖਦਾਈ ਖ਼ਬਰ ਬਾਰੇ ਜਾਣਕਾਰੀ ਦਿੰਦਿਆਂ ਜਲੰਧਾਰੀ ਦੇ ਪੁੱਤਰ ਦੀਪਕ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਅੱਜ ਦੇਰ ਰਾਤ 12:30 ਵਜੇ ਸ਼੍ਰੀ ਦੇਵੀ ਤਲਾਬ ਮੰਦਰ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਇਹ ਵੀ ਪੜ੍ਹੋ : ਚੰਨੀ ਕਾਂਗਰਸ ਦੇ ਚੋਣ ਮੈਨੀਫੈਸਟੋ ਦੇ ਸਾਰੇ ਵਾਅਦੇ ਪੂਰੇ ਕਰੇ : ਹਰਪਾਲ ਚੀਮਾ
ਵਿਨੇ ਜਲੰਧਾਰੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਅੰਤਿਮ ਸੰਸਕਾਰ ਬੁੱਧਵਾਰ ਸਵੇਰੇ 11:30 ਵਜੇ ਕਿਸ਼ਨਪੁਰਾ ਸ਼ਮਸ਼ਾਨਘਾਟ ਵਿਖੇ ਹੋਵੇਗਾ। ਉਨ੍ਹਾਂ ਦੀ ਮੌਤ ‘ਤੇ ਕਈ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ ਹੈ। ਜਲੰਧਾਰੀ ਸਮਾਜ ਸੇਵਾ ਦੇ ਕੰਮ ਵਿੱਚ ਹਮੇਸ਼ਾ ਅੱਗੇ ਹੁੰਦੇ ਸਨ।