ਅੰਮ੍ਰਿਤਸਰ ਦੇ ਪਿੰਗਲਵਾੜਾ ਵਿੱਚ ਰਹਿਣ ਵਾਲੇ ਸੋਹਣਾ ਤੇ ਮੋਹਣਾ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਲਈ ਰੋਲ ਮਾਡਲ ਹੋਣਗੇ। ਦਰਅਸਲ, ਇਸ ਵਾਰ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੋਹਣਾ ਤੇ ਮੋਹਣਾ ਪਹਿਲੀ ਵਾਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ । ਦੱਸ ਦੇਈਏ ਕਿ ਹਾਲ ਹੀ ਵਿੱਚ ਦੋਵਾਂ ਨੂੰ ਬਿਜਲੀ ਵਿਭਾਗ ਵਿੱਚ ਸਰਕਾਰੀ ਨੌਕਰੀ ਮਿਲੀ ਹੈ।
ਨਵੇਂ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਆਓ ਵੋਟ ਪਾਉਣ ਚੱਲੀਏ’ ਨਾਮ ਦੀ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੇ ਤਹਿਤ ਇਨ੍ਹਾਂ ਦੋਵਾਂ ਵੱਲੋਂ ਨੌਜਵਾਨ ਵੋਟਰਾਂ ਨੂੰ ਪ੍ਰੇਰਿਆ ਜਾਵੇਗਾ ।
ਇਹ ਵੀ ਪੜ੍ਹੋ: ਪੰਜਾਬ ‘ਚ ਸੋਮਵਾਰ ਵੀ ਪਏਗਾ ਮੀਂਹ, ਸ਼ਿਮਲਾ ‘ਚ ਬਰਫ਼ਬਾਰੀ, ਹਿਮਾਚਲ ਦੀਆਂ 629 ਸੜਕਾਂ ਜਾਮ
ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸੋਹਣਾ ਤੇ ਮੋਹਣਾ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਪਹਿਲੀ ਵਾਰ ਵੋਟਾਂ ਪਾਉਣ ਵਾਲੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਗੇ । ਸੋਹਣਾ ਤੇ ਮੋਹਣਾ ਨਾ ਸਿਰਫ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਦੀ ਸ਼੍ਰੇਣੀ ਸਗੋਂ ਅਪਾਹਜ ਵੋਟਰਾਂ ਦੀ ਸ਼੍ਰੇਣੀ ਵਿੱਚ ਵੀ ਆਉਂਦੇ ਹਨ । ਜਿਸ ਕਾਰਨ ਇਹ ਦੋਵਾਂ ਸ਼੍ਰੇਣੀਆਂ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨਗੇ।
ਦੱਸ ਦੇਈਏ ਕਿ 2003 ਵਿੱਚ ਦਿੱਲੀ ਦੇ ਇੱਕ ਹਸਪਤਾਲ ਵਿੱਚ ਪੈਦਾ ਹੋਏ ਸੋਹਣਾ ਤੇ ਮੋਹਣਾ ਦੇ ਜਨਮ ਤੋਂ ਇੱਕੋ ਸਰੀਰ ਨਾਲ ਜੁੜੇ ਹੋਣ ਕਰਕੇ ਡਾਕਟਰਾਂ ਨੇ ਕਿਹਾ ਸੀ ਕਿ ਦੋਵੇਂ ਜ਼ਿਆਦਾ ਦੇਰ ਤੱਕ ਜਿਊਂਦੇ ਨਹੀਂ ਸਕਣਗੇ। ਉਨ੍ਹਾਂ ਦੇ ਮਾਪਿਆਂ ਨੇ ਵੀ ਉਨ੍ਹਾਂ ਨੂੰ ਛੱਡ ਦਿੱਤਾ ਸੀ। ਉਨ੍ਹਾਂ ਦਾ ਪਾਲਣ-ਪੋਸ਼ਣ ਅੰਮ੍ਰਿਤਸਰ ਸਥਿਤ ਇੱਕ ਐਨਜੀਓ ਨੇ ਕੀਤਾ। ਆਪਣੀ ਜ਼ਿੰਦਗੀ ਵਿੱਚ ਸੰਘਰਸ਼ ਕਰਦੇ ਹੋਏ ਅੱਜ ਉਹ ਸਰਕਾਰੀ ਨੌਕਰੀ ਕਰ ਰਹੇ ਹਨ ।
ਵੀਡੀਓ ਲਈ ਕਲਿੱਕ ਕਰੋ -: