ਜ਼ੀਰਾ ਹਲਕੇ ਦੇ ਪਿੰਡ ਲਹੁਕੇ ਕਲਾਂ ਦਾ ਫੌਜੀ ਜਵਾਨ ਸੋਮਵਾਰ ਨੂੰ ਚੀਨ ਬਾਰਡਰ ‘ਤੇ ਸ਼ਹੀਦ ਹੋ ਗਿਆ ਹੈ । ਕੁਲਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਦੀ ਪੋਸਟਿੰਗ ਚੀਨ ਦੇ ਬਾਰਡਰ ‘ਤੇ ਸੀ। ਉਸ ਦੇ ਪਰਿਵਾਰ ਵਿੱਚ ਉਸ ਦਾ ਪੁੱਤਰ ਅਤੇ ਉਸਦੀ ਪਤਨੀ ਅਤੇ ਮਾਂ ਤੇ ਵੱਡਾ ਭਰਾ ਹਨ ।

ਦੱਸ ਦੇਈਏ ਕਿ ਕੁਲਦੀਪ ਦੇ ਬਾਰਡਰ ‘ਤੇ ਸ਼ਹੀਦ ਹੋਣ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ ਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹੀਦ ਫੌਜੀ ਜਵਾਨ ਦੀ ਮ੍ਰਿਤਕ ਦੇਹ ਭਲਕੇ ਯਾਨੀ ਕਿ ਮੰਗਲਵਾਰ ਨੂੰ ਉਸਦੇ ਜੱਦੀ ਪਿੰਡ ਲਹੁਕੇ ਕਲਾਂ ਵਿਖੇ ਪਹੁੰਚੇਗੀ।
ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
