ਅੰਮ੍ਰਿਤਸਰ ਤੋਂ ਇੱਕ ਮੰਡਭਾਗੀਖਬਰ ਸਾਹਮਣੇ ਆਈ ਹੈ। ਇੱਥੇ ਛੁੱਟੀ ਉੱਤੇ ਆਏ ਇੱਕ ਫੌਜੀ ਜਾਵਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਅਵਤਾਰ ਸਿੰਘ 21 ਸਿੱਖ ਰੈਜੀਮੈਂਟ ਰਾਜਸਥਾਨ ਦੇ ਬਾਰਡਰ ਉੱਤੇ ਤਾਇਨਾਤ ਸੀ। ਜਿਸ ਦਾ ਉਸ ਦੇ ਜੱਦੀ ਸਰਹੱਦੀ ਪਿੰਡ ਅਟਾਰੀ ਦੇ ਬਾਗੜੀਆਂ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਵਤਾਰ ਸਿੰਘ 20 ਦਿਨ ਦੀ ਛੁੱਟੀ ਲੈ ਕੇ ਆਪਣੇ ਘਰ ਨੂੰ ਆਇਆ ਹੋਇਆ ਸੀ। ਮ੍ਰਿਤਕ ਫੌਜੀ ਅੰਮ੍ਰਿਤਸਰ ਦੇ ਪਿੰਡ ਭਕਨਾ ਵੱਲ ਐਕਟੀਵਾ ਉੱਤੇ ਸਵਾਰ ਹੋ ਕੇ ਜਾ ਰਿਹਾ ਸੀ, ਜੋ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸਦੀ ਮੌਤ ਹੋ ਗਈ। ਮ੍ਰਿਤਕ ਫੌਜੀ ਦਾ ਪੁਲਿਸ ਪ੍ਰਸ਼ਾਸਨ ਵੱਲੋਂ ਪੋਸਟਮਾਰਟਮ ਕਰਵਾ ਕੇ ਅੰਤਿਮ ਸਸਕਾਰ ਕਰਵਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਇਸ ਮੌਕੇ ਫੌਜ ਦੇ ਜਵਾਨਾਂ ਵੱਲੋਂ ਮ੍ਰਿਤਕ ਅਵਤਾਰ ਸਿੰਘ ਨੂੰ ਅੰਤਿਮ ਸਸਕਾਰ ਸਮੇਂ ਸ਼ਰਧਾਂਜਲੀ ਭੇਂਟ ਕਰ ਸਲਾਮੀ ਵੀ ਦਿੱਤੀ ਗਈ। ਮ੍ਰਿਤਕ ਜਵਾਨ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ 2 ਸਾਲ ਦਾ ਬੱਚਾ ਤੇ ਆਪਣੀ ਪਤਨੀ ਨੂੰ ਛੱਡ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: