ਫਾਜ਼ਿਲਕਾ ਵਿੱਚ ਇੱਕ ਕਾਰ ਐਕਸੀਡੈਂਟ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਗੰਭੀਰ ਜਖਮੀ ਹੋ ਗਏ। ਹਾਦਸਾ ਸੋਮਵਾਰ ਸਵੇਰੇ ਚਾਂਦਮਾਰੀ ਪਿੰਡ ਦੇ ਨੇੜੇ ਵਾਪਰਿਆ। ਮ੍ਰਿਤਕ ਨੌਜਵਾਨ ਆਪਣੀ ਮਾਂ ਦੇ ਫੁੱਲ ਲੈ ਕੇ ਬਿਆਸ ਦਰਿਆ ਵਿੱਚ ਤਾਰਣ ਲਈ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ ਸੂਰਜ ਵਜੋਂ ਹੋਈ ਹੈ, ਜੋ ਕਿ ਅਬੋਹਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਇੱਕ ਦਰੱਖਤ ਨਾਲ ਟਕਰਾ ਗਈ ਸੀ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸਾ ਸਵੇਰੇ 6 ਤੋਂ 7 ਵਜੇ ਦੇ ਵਿਚਕਾਰ ਵਾਪਰਿਆ। ਤੇਜ਼ ਆਵਾਜ਼ ਸੁਣ ਕੇ ਨੇੜਲੇ ਵਸਨੀਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਸੜਕ ਕੰਢੇ ਇਹ ਦਰਦਨਾਕ ਮੰਜਰ ਵੇਖਿਆ। ਇੱਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ ਅਤੇ ਲੋਕ ਅੰਦਰ ਫਸੇ ਹੋਏ ਸਨ। ਪਿੰਡ ਵਾਲਿਆਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਐਂਬੂਲੈਂਸ ਬੁਲਾਈ। ਸਥਾਨਕ ਨਿਵਾਸੀਆਂ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਬਚਾਇਆ ਗਿਆ ਅਤੇ ਫਾਜ਼ਿਲਕਾ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸੂਰਜ ਨੂੰ ਮ੍ਰਿਤਕ ਐਲਾਨ ਦਿੱਤਾ।

ਬਾਕੀ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਕਿਸੇ ਹੋਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਈਰਾਨ ’ਚ ਫਸੇ ਅੰਮ੍ਰਿਤਸਰ ਦੇ ਮੁੰਡੇ ਦੀ ਹੋਈ ਵਤਨ ਵਾਪਸੀ, ਏਜੰਟਾਂ ਨੇ ਬੰਧਕ ਬਣਾ ਕੇ ਮੰਗੀ ਸੀ ਫਿਰੌਤੀ
ਪੁਲਿਸ ਨੇ ਦੱਸਿਆ ਕਿ ਕਾਰ ਬੇਕਾਬੂ ਹੋ ਕੇ ਸੜਕ ਕੰਢੇ ਇੱਕ ਦਰੱਖਤ ਨਾਲ ਟਕਰਾ ਗਈ। ਕਾਰ ਸਵਾਰ ਸਾਰੇ ਲੋਕ ਬੁਰੀ ਤਰ੍ਹਾਂ ਫਸ ਗਏ। ਮ੍ਰਿਤਕ ਦੀ ਪਛਾਣ ਅਬੋਹਰ ਦੇ ਰਹਿਣ ਵਾਲੇ ਸੂਰਜ ਵਜੋਂ ਹੋਈ ਹੈ, ਜੋ ਆਪਣੀ ਮਾਂ ਦੇ ਫੁੱਲ ਜਲ ਪ੍ਰਵਾਹ ਕਰਨ ਲਈ ਬਿਆਸ ਜਾ ਰਿਹਾ ਸੀ। ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਲੋਕ ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰ ਦੱਸੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























