ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਮਿਲਣ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਬੁੱਧਵਾਰ ਦੁਪਹਿਰ 12.30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਵਿਖੇ ਪੰਜਾਬ ਤੋਂ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਮਿਲਣਗੇ । ਦੱਸ ਦੇਈਏ ਕਿ ਬੀਤੇ ਦਿਨ ਹੀ ਸੋਨੀਆ ਗਾਂਧੀ ਨੇ ਪੰਜਾਂ ਸੂਬਿਆਂ ਦੇ ਸੂਬਾ ਪ੍ਰਧਾਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਮਹਿਜ਼ ਦੋ ਲਾਈਨ ਦਾ ਅਸਤੀਫਾ ਉਨ੍ਹਾਂ ਨੂੰ ਭੇਜ ਦਿੱਤਾ ਹੈ ।
ਜ਼ਿਕਰਯੋਗ ਹੈ ਕਿ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹਾਰਨ ਮਗਰੋਂ ਕਾਂਗਰਸ ਵਿਚਲਾ ਕਲੇਸ਼ ਵਧ ਗਿਆ ਹੈ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਵੀ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਕਰੇਗੀ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸਿਰਫ਼ 18 ਸੀਟਾਂ ਹੀ ਜਿੱਤ ਸਕੀ ਸੀ।
ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦੀ ਤਸਵੀਰ ਸਾਂਝੀ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ । ਇਸਦੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ, ‘ਮੈਂ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦੀ ਇੱਛਾ ਮੁਤਾਬਕ ਕਰ ਦਿੱਤਾ ਹੈ।’
ਵੀਡੀਓ ਲਈ ਕਲਿੱਕ ਕਰੋ -: