ਗਾਇਕ ਸਿੱਧੂ ਮੂਸੇਵਾਲਾ ਬੀਤੇ ਦਿਨੀਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ । ਜਿਸ ਤੋਂ ਬਾਅਦ ਲੋਕਾਂ ਵੱਲੋਂ ਉਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ । ਲੋਕਾਂ ਵੱਲੋਂ ਉਨ੍ਹਾਂ ‘ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਅੱਜ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਆਪਣਾ ਪੱਖ ਪੂਰਿਆ ਹੈ।
ਉੱਥੇ ਹੀ ਦੂਜੇ ਪਾਸੇ ਕਿਸਾਨ ਅੰਦੋਲਨ ਦੌਰਾਨ ਚਰਚਾ ਵਿੱਚ ਆਈ ਅਦਾਕਾਰਾ ਸੋਨੀਆ ਮਾਨ ਨੇ ਵੀ ਇੰਸਟਾਗ੍ਰਾਮ ’ਤੇ ਲਾਈਵ ਹੋ ਕੇ ਸਿੱਧੂ ਮੂਸੇਵਾਲਾ ਦਾ ਵਿਰੋਧ ਕਰਨ ਵਾਲਿਆਂ ਨੂੰ ਝਾੜ ਪਾਈ ਹੈ।
ਇਹ ਵੀ ਪੜ੍ਹੋ: ਓਬਰਾਏ ਨੇ CM ਚੰਨੀ ਵੱਲੋਂ ਅਹੁਦੇ ਦੀ ਪੇਸ਼ਕਸ਼ ਠੁਕਰਾਈ, ‘ਸਿਆਸੀ ਕੰਮਾਂ ‘ਚ ਦਿਲਚਸਪੀ ਨਹੀਂ’
ਦਰਅਸਲ, ਸੋਨੀਆ ਮਾਨ ਨੇ ਲਾਈਵ ਹੋ ਕੇ ਸਿੱਧੂ ਮੂਸੇਵਾਲਾ ਦਾ ਪੱਖ ਪੂਰਿਆ ਹੈ। ਲਾਈਵ ਦੌਰਾਨ ਸੋਨੀਆ ਮਾਨ ਨੇ ਕਿਹਾ ਕਿ ਜੇਕਰ ਕੋਈ ਚੰਗਾ ਵਿਅਕਤੀ ਰਾਜਨੀਤੀ ਵਿੱਚ ਆਉਂਦਾ ਹੈ ਤਾਂ ਸਾਨੂੰ ਸਭ ਨੂੰ ਉਸ ਦਾ ਸਮਰਥਨ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੀਤੀ ਗਈ ਸਖ਼ਤ ਮਿਹਨਤ ਹੀ ਅਸਲ ਵਿੱਚ ਮਾਇਨੇ ਰੱਖਦੀ ਹੈ।
ਦੱਸ ਦੇਈਏ ਕਿ ਸਿੱਧੂ ਨੇ ਲਾਈਵ ਦੌਰਾਨ ਕਿਹਾ ਕਿ ਉਹ ਆਪਣੇ ਇਲਾਕੇ ਦੇ ਹਾਲਾਤ ਸੁਧਾਰਨ ਦੇ ਲਈ ਕਾਂਗਰਸ ਵਿੱਚ ਆਇਆ ਹੈ । ਉਨ੍ਹਾਂ ਕਿਹਾ ਕਿ ਮੈਨੂੰ ਹੋਰ ਵੀ ਪਾਰਟੀਆਂ ਦੇ ਆਫਰ ਆਏ ਸਨ। ਕਾਂਗਰਸ ਵਿੱਚ ਸ਼ਾਮਿਲ ਹੋਣ ‘ਤੇ ਮੇਰੇ ਕੋਲੋਂ ਸਵਾਲ ਪੁੱਛੇ ਜਾ ਰਹੇ ਹਨ ਕਿ ਮੈਂ ਸਿੱਖਾਂ ਦਾ ਕਤਲ ਕਰਨ ਵਾਲੀ ਪਾਰਟੀ ਵਿੱਚ ਕਿਉਂ ਸ਼ਾਮਿਲ ਹੋਇਆ ਹਾਂ। ਇਸ ਦੇ ਜਵਾਬ ਵਿੱਚ ਮੂਸੇਵਾਲਾ ਨੇ ਕਿਹਾ ਕਿ ਮੇਰਾ ਸਵਾਲ ਇਹ ਹੈ ਕਿ ਕੀ 1984 ਤੋਂ ਬਾਅਦ ਸਰਕਾਰ ਨੂੰ ਚੁਣਨ ਵਾਲੇ ਲੋਕ ਵੀ ਗੱਦਾਰ ਸੀ? ਜੇ ਕਾਂਗਰਸ ਛੱਡਕੇ ਮੈਂ ਕੋਈ ਹੋਰ ਪਾਰਟੀ ਜੁਆਇਨ ਕਰਦਾ ਤਾਂ ਤੁਸੀਂ ਉਸ ਨੂੰ ਵੀ ਮਾੜੀ ਕਹਿਣਾ ਸੀ।
ਵੀਡੀਓ ਲਈ ਕਲਿੱਕ ਕਰੋ -: