ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ CM ਚੰਨੀ ਨੂੰ ਇੱਕ ਹੋਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਸੋਨੂੰ ਸੂਦ ਨੇ ਕਿਹਾ ਕਿ CM ਚੰਨੀ ਨੇ 3 ਮਹੀਨਿਆਂ ਵਿੱਚ ਜੋ ਕੰਮ ਕੀਤਾ ਹੈ, ਉਹ ਕਾਬਿਲ-ਏ-ਤਾਰੀਫ਼ ਹੈ ਤੇ ਇਸ ਗੱਲ ਨੂੰ ਅਸੀਂ ਅਣਗੌਲਿਆ ਨਹੀਂ ਕਰ ਸਕਦੇ। ਮੈਂ ਚਾਹੁੰਦਾ ਹਾਂ ਕਿ ਉਹ ਦੁਬਾਰਾ ਮੁੱਖ ਮੰਤਰੀ ਬਣਨ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਚੰਗਾ ਕੰਮ ਕਰ ਰਿਹਾ ਸੀ, ਉਸ ਨੂੰ ਇਕ ਹੋਰ ਮੌਕਾ ਮਿਲਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਮੋਗਾ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀ ਆਪਣੀ ਭੈਣ ਮਾਲਵਿਕਾ ਸੂਦ ਬਾਰੇ ਕਿਹਾ ਕਿ ਮੇਰੀ ਭੈਣ ਨੇ ਬਹੁਤ ਜ਼ਿੰਮੇਵਾਰੀ ਨਿਭਾਈ ਹੈ। ਸਾਡੇ ਸ਼ਹਿਰ ਵਿੱਚ ਵੱਧ ਤੋਂ ਵੱਧ ਟੀਕਾਕਰਨ ਉਸ ਵੱਲੋਂ ਹੀ ਕਰਵਾਇਆ ਗਿਆ ਹੈ । ਜਿੱਥੋਂ ਤੱਕ ਸਿੱਖਿਆ ਅਤੇ ਲੋਕਾਂ ਦੀ ਮਦਦ ਕਰਨ ਦਾ ਸਵਾਲ ਹੈ, ਉਸਨੇ ਮੋਗਾ ਵਿੱਚ ਵੱਡੇ ਪੱਧਰ ‘ਤੇ ਕੰਮ ਕੀਤਾ ਹੈ।
ਉਨ੍ਹਾਂ ਨੇ ਆਪਣੇ ਅਤੇ ਆਪਣੀ ਭੈਣ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਕਿਆਸਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਲਈ ਪਾਰਟੀਆਂ ਕੋਈ ਮਾਇਨੇ ਨਹੀਂ ਰੱਖਦੀਆਂ। ਵਿਅਕਤੀ ਦੀ ਸੋਚ ਹੀ ਸਮਾਜ ਅਤੇ ਦੇਸ਼ ਨੂੰ ਬਦਲ ਸਕਦੀ ਹੈ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਮੇਰੇ ਕਰੀਬੀ ਹਨ। ਰਾਜਨੀਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਇੱਕ ਅਦਾਕਾਰ ਤੇ ਸਮਾਜ ਸੇਵੀ ਹਾਂ । ਮੈਨੂੰ ਰਾਜਨੀਤੀ ਵਿੱਚ ਕੋਈ ਦਿਲਚਸਪੀ ਨਹੀਂ ਹੈ। ਜੇਕਰ ਮੈਂ ਰਾਜਨੀਤੀ ਵਿੱਚ ਆਉਣਾ ਚਾਹੁੰਦਾ ਹਾਂ ਤਾਂ ਮੈਨੂੰ ਪੂਰੇ ਦਿਲ ਨਾਲ ਆਉਣਾ ਚਾਹੀਦਾ ਹੈ, ਜਿਸਦੇ ਲਈ ਫਿਲਹਾਲ ਮੈਂ ਫਿਲਹਾਲ ਤਿਆਰ ਨਹੀਂ ਹਾਂ।
ਵੀਡੀਓ ਲਈ ਕਲਿੱਕ ਕਰੋ -: