Soul-shaking incident : ਸ਼ਾਹਕੋਟ : ਦੀਵਾਲੀ ਮੌਕੇ ਸ਼ਾਹਕੋਟ ਵਿਖੇ ਰੂਹ ਕੰਬਾਊਂ ਘਟਨਾ ਸਾਹਮਣੇ ਆਈ ਹੈ, ਜਿਥੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਤੇ ਝਗੜੇ ਦੌਰਾਨ ਇੱਕ ਨੌਜਵਾਨ ਦਾ ਹੱਥ ਵੱਢਿਆ ਗਿਆ ਪਰ ਹੈਰਾਨੀ ਵਾਲੀ ਗੱਲ ਇਹ ਸੀ ਕਿ ਇਸ ਦੇ ਬਾਵਜੂਦ ਵੀ ਨੌਜਵਾਨ ਨੇ ਆਪਣਾ ਹੌਸਲਾ ਨਹੀਂ ਛੱਡਿਆ ਅਤੇ ਸੜਕ ‘ਤੇ ਡਿੱਗੇ ਹੋਏ ਆਪਣੇ ਕੱਟੇ ਹੱਥ ਨੂੰ ਖੁਦ ਚੁੱਕ ਕੇ ਹਸਪਤਾਲ ਚਲਾ ਗਿਆ। ਸਰਕਾਰੀ ਕੰਨਿਆ ਸਕੂਲ ਦੇ ਨੇੜੇ ਇਹ ਹਾਦਸਾ ਵਾਪਰਿਆ ਜਿਥੇ ਕੁਝ ਅਣਪਛਾਤਿਆਂ ਵੱਲੋਂ ਉਕਤ ਨੌਜਵਾਨਾਂ ਨੂੰ ਘੇਰ ਲਿਆ ਗਿਆ ਤੇ ਉਸ ਦਾ ਹੱਥ ਵੱਢ ਦਿੱਤਾ ਗਿਆ। ਸਾਰੀ ਘਟਨਾ ਦੇਖ ਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਅੱਧੀ ਦਰਜਨ ਦੇ ਲਗਭਗ ਵਿਅਕਤੀਆਂ ਨੇ ਉਕਤ ਨੌਜਵਾਨ ਨੂੰ ਘੇਰਿਆ। ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਪਛਾਣ ਸੰਨੀ ਵਜੋਂ ਹੋਈ ਹੈ। ਉਕਤ ਨੌਜਵਾਨ ਪਿੰਡ ਡਡੋਵਾਲ ਦਾ ਰਹਿਣ ਵਾਲਾ ਹੈ ਤੇ ਜਦੋਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ ਤਾਂ ਦੋਸ਼ੀਆਂ ਦੀ ਪਛਾਣ ਵੀ ਕਰ ਲਈ ਗਈ ਹੈ। ਕੰਨਿਆਂ ਕਲਾਂ ਦੇ ਰਹਿਣ ਵਾਲੇ ਹਨ ਜਿਨ੍ਹਾਂ ਨੇ ਨੌਜਵਾਨ ਦਾ ਹੱਥ ਵੱਢਿਆ ਤੇ ਮੌਕੇ ਤੋਂ ਫਰਾਰ ਹੋ ਗਿਆ। ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ ਤੇ ਉਕਤ ਨੌਜਵਾਨ ਜੇਰੇ ਇਲਾਜ ਹੈ। ਦੋਵਾਂ ਧਿਰਾਂ ‘ਚ ਖੂਨੀ ਟਕਰਾਅ ਦੌਰਾਨ ਨੌਜਵਾਨ ਦਾ ਹੱਥ ਵੱਢ ਦਿੱਤਾ ਗਿਆ। ਝਗੜੇ ਦੇ ਕਾਰਨਾਂ ਦਾ ਅਜੇ ਤੱਕ ਕੁਝ ਨਹੀਂ ਪਤਾ ਲੱਗ ਸਕਿਆ ਹੈ ਪਰ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਂਚ ‘ਚ ਸਾਹਮਣੇ ਆਇਆ ਹੈ ਕਿ ਘਟਨਾ ਦਾ ਕਾਰਨ ਪੁਰਾਣੀ ਰੰਜਿਸ਼ ਹੈ। ਸਰਕਾਰੀ ਕੰਨਿਆ ਸਕੂਲ ਨੇੜੇ ਇਹ ਹਾਦਸਾ ਵਾਪਰਿਆ। ਉਸ ਸਮੇਂ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਨੌਜਵਾਨਾਂ ਨੇ ਸੰਨੀ ਨਾਂ ਦੇ ਨੌਜਵਾਨ ਨੂੰ ਘੇਰ ਲਿਆ ਅਤੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਦਰਮਿਆਨ ਉਸ ਦਾ ਹੱਥ ਵੱਢਿਆ ਗਿਆ ਤੇ ਉਸ ਦਾ ਗੁੱਟ ਜ਼ਮੀਨ ‘ਤੇ ਡਿਗ ਗਿਆ ਪਰ ਨੌਜਵਾਨ ਨੇ ਖੁਦ ਆਪਣਾ ਹੱਥ ਚੁੱਕਿਆ ਤੇ ਬਾਈਕ ‘ਤੇ ਬੈਠ ਕੇ ਹਸਪਤਾਲ ਚਲਾ ਗਿਆ ਪਰ ਮਾਮਲਾ ਗੰਭੀਰ ਹੋਣ ਕਾਰਨ ਉਸ ਨੂੰ ਜਲੰਧਰ ਸਰਕਾਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ।