ਮੋਗਾ-ਬਰਨਾਲਾ ਮੁੱਖ ਮਾਰਗ ‘ਤੇ ਪਿੰਡ ਬੋਡੇ ਕੋਲ ਪੈਟਰੋਲ ਪੰਪ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਤੇਜ਼ ਰਫ਼ਤਾਰ ਸਵਿਫਟ ਕਾਰ ਸੜਕ ‘ਤੇ ਲੱਗੇ ਡਿਵਾਈਡਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੇਹਾਂ ਨੂੰ ਹਸਪਤਾਲ ਦੇ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵਾ ਸੋਸਾਇਟੀ ਦੇ ਪ੍ਰਧਾਨ ਦੇ ਦਸਿਆ ਕਿ ਉਨ੍ਹਾਂ ਨੂੰ ਹਾਦਸੇ ਬਾਰੇ ਸੂਚਿਤ ਕੀਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਸਮਾਜ ਸੇਵਾ ਸੋਸਾਇਟੀ ਦੇ ਸੇਵਾਦਾਰ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਗੱਡੀ ਪਲਟੀ ਹੋਈ ਸੀ। ਉਨ੍ਹਾਂ ਨੇ ਗੱਡੀ ਵਿੱਚੋਂ ਨੌਜਵਾਨਾਂ ਦੀਆਂ ਦੇਹਾਂ ਨੂੰ ਬਾਹਰ ਕੱਢਿਆ ਅਤੇ ਮੋਰਚਰੀ ਵਿੱਚ ਰੱਖਵਾਇਆ ਹੈ। ਤਿੰਨੇ ਨੌਜਵਾਨ ਮੋਗਾ ਦੇ ਪਿੰਡ ਰਣੀਆਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਦੀ ਗੁਰਨਾਜ਼ ਗਰੇਵਾਲ ਨੂੰ ਫੈਸ਼ਨ ਦੇ ਖੇਤਰ ‘ਚ ਮੱਲ੍ਹਾਂ ਮਾਰਨ ਲਈ ਐਵਾਰਡ ਦੇ ਕੇ ਕੀਤਾ ਗਿਆ ਸਨਮਾਨਿਤ
ਵੀਡੀਓ ਲਈ ਕਲਿੱਕ ਕਰੋ -:
