1984 ਦੇ ਘੱਲੂਘਾਰੇ ਦੌਰਾਨ ਨੁਕਸਾਨੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਜਲਦੀ ਹੀ ਆਸਟ੍ਰੇਲੀਆ ਦੇ ਇੱਕ ਮਿਊਜ਼ੀਅਮ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ। ਜੂਨ ਵਿੱਚ ਆਸਟ੍ਰੇਲੀਆ ਸਰਕਾਰ ਨੇ ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਅਜਿਹਾ ਮਾਡਲ ਤਿਆਰ ਕਰਨ ਲਈ ਕਿਹਾ ਸੀ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਦੋ ਮਾਡਲ ਤਿਆਰ ਕੀਤੇ ਹਨ।

Sri Akal Takht Sahib model
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਖਰਾਬ ਹੋਏ ਮਾਡਲ ਦੇ ਨਾਲ ਉਨ੍ਹਾਂ ਨੇ 1984 ਤੋਂ ਪਹਿਲਾਂ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਵੀ ਤਿਆਰ ਕੀਤਾ ਹੈ। ਦੁਨੀਆਂ ਵਿੱਚ 1984 ਤੋਂ ਪਹਿਲਾਂ ਬਣਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਹ ਪਹਿਲਾ ਮਾਡਲ ਹੈ। ਇਸ ਸਮੇਂ ਗੁਰਪ੍ਰੀਤ ਸਿੰਘ ਖੁਦ ਆਸਟ੍ਰੇਲੀਆ ਵਿਚ ਹੈ। ਉਸ ਨੇ ਖੁਦ ਇਹ ਮਾਡਲ ਤਿਆਰ ਕੀਤੇ ਹਨ। ਇਹ ਦੋਵੇਂ ਮਾਡਲ ਠੋਸ ਲੱਕੜ ਦੇ ਫਾਈਬਰ ਅਤੇ ਕਈ ਹੋਰ ਫੋਲਡਰ ਰਸਾਇਣਕ ਸਮੱਗਰੀ ਦੀ ਵਰਤੋਂ ਕਰਕੇ ਬਣਾਏ ਗਏ ਹਨ।

Sri Akal Takht Sahib model
ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਡਲ ਨੂੰ ਬਣਾਉਣ ਦਾ ਮੁੱਖ ਮੰਤਵ ਸਿੱਖ ਪੰਥ ਦੇ ਇਨਸਾਫ਼ ਲਈ ਪਿਛਲੇ 40 ਸਾਲਾਂ ਤੋਂ ਕੀਤੇ ਜਾ ਰਹੇ ਸੰਘਰਸ਼ ਨੂੰ ਬਿਆਨ ਕਰਨਾ ਹੈ। ਇਹ ਮਾਡਲ ਬਹਾਦਰ ਯੋਧਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ। ਆਰਟਿਸਟ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਅਜਿਹੇ ਹੋਰ ਮਾਡਲ ਬਣਾ ਕੇ ਮਿਊਜ਼ੀਅਮ, ਲਾਇਬ੍ਰੇਰੀਆਂ, ਵੱਖ-ਵੱਖ ਗੁਰਦੁਆਰਿਆਂ, ਜਿੱਥੇ ਵੀ ਸੰਭਵ ਹੋਵੇ, ਸਥਾਪਤ ਕਰਨ ਤਾਂ ਜੋ ਅੱਜ ਦੀ ਪੀੜ੍ਹੀ ਨੂੰ ਉਨ੍ਹਾਂ ਦੇ ਇਤਿਹਾਸ ਬਾਰੇ ਪਤਾ ਲੱਗ ਸਕੇ।

Sri Akal Takht Sahib model
ਇਹ ਵੀ ਪੜ੍ਹੋ : ਪਟਿਆਲਾ ‘ਚ PRTC ਬੱਸ ਡ੍ਰਾਈਵਰ ਨੇ ਮਹਿਲਾ ਟੋਲ ਕਰਮਚਾਰੀ ਨੂੰ ਮਾ.ਰਿਆ ਥੱ.ਪੜ, CCTV ‘ਚ ਕੈਦ ਹੋਈ ਘਟਨਾ
ਗੁਰਪ੍ਰੀਤ ਸਿੰਘ ਵੱਲੋਂ ਤਿਆਰ ਕੀਤੇ ਅਜਿਹੇ ਕਈ ਮਾਡਲ ਇੰਗਲੈਂਡ, ਕੈਨੇਡਾ, ਸਿੰਗਾਪੁਰ ਸਮੇਤ ਕਈ ਦੇਸ਼ਾਂ ਵਿੱਚ ਪ੍ਰਦਰਸ਼ਿਤ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਆਪਣੀ ਵਿਸ਼ੇਸ਼ ਅਤੇ ਨਿਵੇਕਲੀ ਕਲਾ ਸਦਕਾ ਆਸਟ੍ਰੇਲੀਆ ਸਰਕਾਰ ਵੱਲੋਂ ਉਹਨਾਂ ਨੂੰ ਆਸਟ੍ਰੇਲੀਆ ਦੀ ਪਾਰਲੀਮੈਂਟ ਵਿਚ ਪੇਪਰ ਵਰਕ ਦੀ ਜਿੰਮੇਵਾਰੀ ਦਿੱਤੀ ਗਈ ਸੀ, ਜਿਸ ਨੂੰ ਉਹਨਾਂ ਨੇ ਬਾਖੂਬੀ ਨਿਭਾਇਆ। ਇਸ ਕੰਮ ਲਈ ਉਨ੍ਹਾਂ ਨੂੰ ਆਸਟ੍ਰੇਲੀਅਨ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: