ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਵਿਖੇ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਖਿਲਾਫ ਕੀਤੀ ਗਈ ਪੇਸ਼ਕਾਰੀ ਦੇ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਤਲਬ ਕਰਦੇ ਹੋਏ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।
ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਤੋਂ ਵੀ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਸ੍ਰੀ ਅਕਾਲ ਤਖਤ ਸਕੱਕਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਭੇਜੇਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਸਕੱਤਰ ਨੂੰ ਮਿਲੀਆਂ ਸ਼ਿਕਾਇਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਬਿਆਨ ਦੇ ਆਧਾਰ ‘ਤੇ ਇਹ ਤੱਥ ਸਾਹਮਣੇ ਆਇਆ ਹੈ ਕਿ ਹਾਲ ਹੀ ਵਿਚ ਸੈਰ-ਸਪਾਟਾ ਵਿਭਾਗ ਵੱਲੋਂ ਭਾਈ ਜੀਵਨ ਸਿੰਘ (ਸਾਈਂ ਜੈਤਾ ਜੀ) ਮੈਮੋਰੀਅਲ ਵਿਚ ਤਿਆਰ ਕੀਤੀਆਂ ਗਈਆਂ ਕੁਝ ਤਸਵੀਰਾਂ ਅਤੇ ਪੇਸ਼ਕਾਰੀਆਂ ਸਿੱਖ ਸਿਧਾਂਤਾਂ, ਰਿਵਾਇਤਾਂ, ਰੀਤੀ-ਰਿਵਾਜਾਂ ਅਤੇ ਸਿੱਖ ਭਾਵਨਾਵਾਂ ਖਿਲਾਫ ਮੰਨੀਆਂ ਗਈਆਂ ਹਨ।

ਸਿੱਖ ਭਾਈਚਾਰੇ ਅਤੇ ਧਾਰਮਿਕ ਸੰਗਠਨਾਂ ਦੇ ਵਿਰੋਧ ਤੋਂ ਬਾਅਦ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਨਿਆ ਹੈ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਅਤੇ ਇਸ ਵਿੱਚ ਧਾਰਮਿਕ ਮਰਿਆਦਾ ਸ਼ਾਮਲ ਹੋਣ ਕਰਕੇ ਤੁਰੰਤ ਸਪੱਸ਼ਟੀਕਰਨ ਦੀ ਲੋੜ ਹੈ। ਮੰਤਰੀ ਸੌਂਦ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਪਵੇਗਾ, ਜਦੋਂਕਿ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀ ਨੂੰ ਲਿਖਤੀ ਜਵਾਬ ਦੇਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ 17 ਪਿੰਡਾਂ ਦੇ ਕਿਸਾਨਾਂ ਨੂੰ ਮਿਲਿਆ ਮੁਆਵਜ਼ਾ, MLA ਧਾਲੀਵਾਲ ਬੋਲੇ- ’30 ਨਵੰਬਰ ਤੱਕ…’
ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਜਾਰੀ ਪੱਤਰ ਮੁਤਾਬਕ ਤਖ਼ਤ ਸਾਹਿਬ ਨੂੰ ਮਿਲੀਆਂ ਕਈ ਸ਼ਿਕਾਇਤਾਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਾਰੀ ਬਿਆਨ ਵਿੱਚ ਖੁਲਾਸਾ ਹੋਇਆ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਵਿਖੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਵੱਲੋਂ ਹਾਲ ਹੀ ਵਿੱਚ ਲਗਾਈਆਂ ਗਈਆਂ ਨਵੀਆਂ ਤਸਵੀਰਾਂ ਸਿੱਖ ਸਿਧਾਂਤਾਂ, ਮਰਿਆਦਾ ਅਤੇ ਪਰੰਪਰਾਵਾਂ ਦੀ ਉਲੰਘਣਾ ਹਨ। ਸ਼ਿਕਾਇਤਾਂ ਵਿੱਚ ਬਹੁਤ ਸਾਰੀਆਂ ਤਸਵੀਰਾਂ ਸਿੱਖ ਰਿਵਾਇਤਾਂ ਮੁਤਾਬਕ ਨਹੀਂ ਹਨ, ਜਿਨ੍ਹਾਂ ਨੂੰ ਬੇਅਦਬੀ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਮੰਨਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























