ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਈ-ਮੇਲ ‘ਤੇ ਆਈ ਹੈ। ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਗੁਰੂ ਘਰ ਦੇ ਅੰਦਰ ਧਮਾਕੇ ਕੀਤੇ ਜਾਣਗੇ। ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਪਰਿਸਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ।

Sri Darbar Sahib receives bomb
ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਇਸ ਤੋਂ ਪਹਿਲਾ ਤਿੰਨ ਧਮਾਕੇ ਹੋ ਚੁੱਕੇ ਹਨ। 6 ਮਈ 2023 ਨੂੰ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ (ਜੋ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਕੁਝ ਮੀਟਰ ਦੂਰ ਹੈ) ‘ਤੇ ਰਾਤ 11:15 ਵਜੇ ਦੇ ਕਰੀਬ ਇੱਕ ਘੱਟ ਤੀਬਰਤਾ ਵਾਲਾ IED ਧਮਾਕਾ ਹੋਇਆ। ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਲੋਕਾਂ ਵਿੱਚ ਡਰ ਫੈਲ ਗਿਆ ਅਤੇ ਕੁਝ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।

Sri Darbar Sahib receives bomb
ਦੂਜਾ ਧਮਾਕਾ 8 ਮਈ 2023 ਨੂੰ ਸਵੇਰੇ 6:30 ਵਜੇ ਦੇ ਕਰੀਬ ਉਸੇ ਇਲਾਕੇ ਵਿੱਚ ਫਿਰ ਤੋਂ ਘੱਟ ਤੀਬਰਤਾ ਵਾਲਾ ਬਲਾਸਟ ਹੋਇਆ, ਜਿਸ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਨੇੜਲੀਆਂ ਦੁਕਾਨਾਂ ਨੂੰ ਮਾਮੂਲੀ ਨੁਕਸਾਨ ਪਹੁੰਚਿਆ। ਤੀਜਾ ਧਮਾਕਾ 10 ਮਈ 2023 ਨੂੰ 12:15 ਵਜੇ ਹੋਇਆ, ਜਿਸ ਵਿੱਚ ਇੱਕ ਸ਼ੱਕੀ ਬੈਗ ਮਿਲਿਆ। ਇਹ ਧਮਾਕਾ ਵੀ ਹਲਕਾ ਸੀ, ਪਰ ਇਸਨੇ ਲੋਕਾਂ ਵਿੱਚ ਡਰ ਅਤੇ ਭੰਬਲਭੂਸੇ ਦਾ ਮਾਹੌਲ ਹੋਰ ਵਧਾ ਦਿੱਤਾ।
ਇਹ ਵੀ ਪੜ੍ਹੋ : ਦਿੱਲੀ ਤੋਂ ਪਟਨਾ ਆ ਰਿਹਾ ਓਵਰ ਸ਼ੂਟ ਹੋਇਆ ਇੰਡੀਗੋ ਦਾ ਜਹਾਜ਼, 173 ਯਾਤਰੀਆਂ ਦੇ ਸੁੱਕੇ ਸਾਹ
ਪਿਛਲੀਆਂ ਇਨ੍ਹਾਂ ਘਟਨਾਵਾਂ ਨੂੰ ਦੇਖਦੇ ਹੋਏ, ਮੌਜੂਦਾ ਈ-ਮੇਲ ਧਮਕੀਆਂ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੁਲਿਸ ਅਤੇ ਖੁਫੀਆ ਏਜੰਸੀਆਂ ਇਨ੍ਹਾਂ ਧਮਕੀਆਂ ਦੇ ਪਿੱਛੇ ਦੇ ਮਾਸਟਰਮਾਈਂਡ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਪ੍ਰਸ਼ਾਸਨ ਸ਼ਹਿਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਵੀਡੀਓ ਲਈ ਕਲਿੱਕ ਕਰੋ -:
























