ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਭਲਾਈਆਣਾ ਵਿੱਚ ਵੀਰਵਾਰ ਸਵੇਰੇ ਜੁਗਾੜੂ ਗੱਡੀ ਨਾਲ ਟਕਰਾਉਣ ਮਗਰੋਂ ਇੱਕ ਪਿਕਅੱਪ ਬੇਕਾਬੂ ਹੋ ਕੇ ਕੰਧ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ.ਤ ਹੋ ਗਈ, ਜਦਕਿ 10 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ । ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲਾ.ਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਮੁਕਤਸਰ ਦੇ ਨਜ਼ਦੀਕ ਮੰਡੀ ਲੱਖੇਵਾਲੀ ਵਿੱਚ ਸਵੇਰੇ 7 ਵਜੇ ਦੇ ਕਰੀਬ 11 ਵਿਅਕਤੀ ਪਿਕਅੱਪ ਰਾਹੀਂ ਲੱਖੇਵਾਲੀ ਤੋਂ ਬਠਿੰਡਾ ਵੱਲ ਜਾ ਰਹੇ ਸਨ। ਜਦੋਂ ਪਿਕਅਪ ਪਿੰਡ ਭਲਾਈਆਣਾ ਪਹੁੰਚੀ ਤਾਂ ਸਾਹਮਣਿਓਂ ਇੱਕ ਜਗਾੜੂ ਰੇਹੜੀ ਆ ਗਈ ਤੇ ਦੋਵਾਂ ਦੀ ਆਪਸ ਵਿੱਚ ਟੱਕਰ ਹੋ ਗਈ। ਜਿਸ ਤੋਂ ਬਾਅਦ ਪਿਕਅੱਪ ਬੇਕਾਬੂ ਹੋ ਕੇ ਕੰਧ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਰਾਮ ਚੰਦਰ (75) ਦੀ ਮੌਕੇ ‘ਤੇ ਹੀ ਮੌ.ਤ ਹੋ ਗਈ, ਜਦਕਿ 10 ਲੋਕ ਜ਼ਖ਼ਮੀ ਹੋ ਗਏ । ਜਿਸ ਵਿੱਚ ਹਰੀ ਸਿੰਘ (60), ਰੋਸ਼ਨ (60), ਚਤਰਨਾਥ (43), ਬਲਵੀਰ ਰਾਮ (70), ਸੁਭਾਸ਼ (60), ਰੋਹਿਤ (43), ਸੰਤ ਰਾਮ (53), ਪੱਪੀ ਰਾਮ (40), ਕੁਲਾਰ ਨਾਥ (54) ਅਤੇ ਦਿਨੇਸ਼ ਗੰਭੀਰ ਜ਼ਖ਼ਮੀ ਹੋ ਗਏ। ਦਿਨੇਸ਼ ਦਾ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਬਰਨਾਲਾ ਦਾ ਜਵਾਨ ਜੰਮੂ ‘ਚ ਡਿਊਟੀ ਦੌਰਾਨ ਸ਼ਹੀਦ, ਮਾਪਿਆਂ ਦਾ ਇਕਲੌਤਾ ਪੁੱਤ ਸੀ ਜਸਵੀਰ ਸਿੰਘ
ਦੱਸ ਦੇਈਏ ਕਿ ਇਨ੍ਹਾਂ ਵਿੱਚੋਂ 9 ਲੋਕਾਂ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾ. ਨਵਰੋਜ ਨੇ ਦੱਸਿਆ ਕਿ ਅੱਜ ਸਵੇਰੇ ਹਾਦਸੇ ਵਿੱਚ ਜ਼ਖ਼ਮੀ ਹੋਏ 10 ਲੋਕਾਂ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ 5 ਲੋਕਾਂ ਦੇ ਗੰਭੀਰ ਸੱਟਾਂ ਲੱਗੀਆਂ ਸਨ, ਜਿਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: