ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਮਰਾੜ ਕਲਾਂ ਵਿਚ ਵੱਡੀ ਵਾਰਦਾਤ ਹੋਈ ਹੈ। ਜਿੱਥੇ ਦਵਾਈ ਲੈਣ ਜਾ ਰਹੇ ਪਿਓ-ਪੁੱਤ ‘ਤੇ ਕੁਝ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ ਲੁੱਟ-ਖੋਹ ਦੀ ਨੀਅਤ ਨਾਲ ਅੰਜ਼ਾਮ ਦਿੱਤਾ ਗਿਆ ਹੈ। ਲਖਵੀਰ ਸਿੰਘ ਅਤੇ ਉਸਦਾ ਬੇਟਾ ਪਿਆਰਜੀਤ ਸਿੰਘ ਪਿੰਡ ਬਾਜਾ ਮਰਾੜ ਨਾਲ ਸਬੰਧਤ ਬਠਿੰਡਾ ਵਿਖੇ ਦਵਾਈ ਲੈਣ ਲਈ ਜਾ ਰਹੇ ਸਨ ।

Sri Muktsar Sahib father son attack
ਜਿਵੇਂ ਹੀ ਉਹ ਪਿੰਡ ਮਰਾੜ ਤੋਂ ਖਾਰਾ ਲਿੰਕ ਸੜਕ ਤੇ ਪਹੁੰਚੇ ਤਾਂ ਕੁਝ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪਿਤਾ ਲਖਵੀਰ ਸਿੰਘ ਦੀ ਮੌਤ ਹੋ ਗਈ ਜਦਕਿ ਪੁੱਤ ਪਿਆਰਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਅੱਜ ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਪਹਿਲਵਾਨ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ
ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਅਧਿਕਾਰੀਆਂ ਵੱਲੋਂ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























