ਪੰਜਾਬ ਦੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਾਮੀ ਬਦਮਾਸ਼ ਦੇ ਗੈਂਗ ਨਾਲ ਜੁੜੇ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਗੈਰ-ਕਾਨੂੰਨੀ ਹਥਿਆਰ ਅਤੇ ਪੰਜ ਹੋਰ ਮੈਗਜ਼ੀਨ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋ, ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ, ਲਾਰੈਂਸ ਬਿਸ਼ਨੋਈ ਗਿਰੋਹ ਨਾਲ ਜੁੜੇ ਹੋਏ ਹਨ ਅਤੇ ਇਸਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਵਿੱਚ ਸਰਗਰਮੀ ਨਾਲ ਸ਼ਾਮਲ ਹਨ।
ਇਹ ਵੀ ਪੜ੍ਹੋ : 12 ਜ਼ਿਲ੍ਹਿਆਂ ‘ਚ ਹੜ੍ਹ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਮੰਤਰੀ ਰਵਜੋਤ ਸਿੰਘ ਨੇ ਆਪਣੀ 1 ਸਾਲ ਦੀ ਤਨਖਾਹ ਕੀਤੀ ਦਾਨ
ਫੜੇ ਗਏ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਹਥਿਆਰਾਂ ਵਿੱਚ ਚਾਰ ਪਿਸਤੌਲ (.32 ਬੋਰ) ਅਤੇ ਇੱਕ ਪਿਸਤੌਲ (.30 ਬੋਰ) ਸ਼ਾਮਲ ਹਨ। ਮੁਲਜ਼ਮਾਂ ਦੁਆਰਾ ਬਰਾਮਦ ਕੀਤੇ ਹਥਿਆਰ ਕਿੱਥੇ ਵਰਤੇ ਜਾਣੇ ਸਨ, ਇਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈਟਵਰਕ ਨੂੰ ਖਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
























