ਸ੍ਰੀ ਮੁਕਤਸਰ ਸਾਹਿਬ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਥਾਣਾ ਮਲੋਟ ਸਿਟੀ ਦੇ SHO ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ । ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ।

Sri Muktsar Sahib SHO death
ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ 2 ਦਿਨਾਂ ਤੋਂ ਇਲਾਜ ਜੇਰੇ ਸਨ। ਅੱਜ ਯਾਨੀ ਕਿ ਵੀਰਵਾਰ ਨੂੰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਸ੍ਰੀ ਮੁਕਤਸਰ ਸਾਹਿਬ ਦੇ SSP ਭਾਗੀਰਥ ਮੀਨਾ ਨੇ ਕਿਹਾ ਕਿ ਮਾਮਲੇ ਦੀ ਵਿਸਥਾਰ ਰਿਪੋਰਟ ਆਉਣ ਤੋਂ ਬਾਅਦ ਹੀ ਅਸੀਂ ਕੁਝ ਕਹਿ ਸਕਾਂਗੇ। ਉੱਥੇ ਹੀ ਮਲੋਟ ਇਲਾਕੇ ਦੇ DSP ਪਵਨਜੀਤ ਸਿੰਘ ਨੇ ਡਿਊਟੀ ਦੇ ਦੌਰਾਨ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ: ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਦੀ ਸੜਕ ਹਾਦਸੇ ‘ਚ ਹੋਈ ਮੌਤ
ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਨੇ ਆਪਣੀ ਡਿਊਟੀ ਦਾ ਜ਼ਿਆਦਤਰ ਸਮਾਂ ਪੰਜਾਬ ਦੇ ਮਾਲਵਾ ਇਲਾਕੇ ਵਿੱਚ ਬਤੀਤ ਕੀਤਾ ਹੈ। ਮਾਲਵਾ ਇਲਾਕੇ ਵਿੱਚ ਗੁਰਦੀਪ ਸਿੰਘ ਨੇ ਨਸ਼ੇ ਤੇ ਹੋਰ ਛੋਟੇ-ਛੋਟੇ ਅਪਰਾਧਾਂ ਦੇ ਖਿਲਾਫ਼ ਕਾਫ਼ੀ ਕੰਮ ਕੀਤਾ ਹੈ। ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ਵਿੱਚ ਤਾਇਨਾਤ ਸਨ। ਉਹ ਬਠਿੰਡਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਥਾਣਿਆਂ ਵਿੱਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: