ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਬੀਤੇ ਦਿਨੀ ਬਹੁਤ ਮੰਦਭਾਗੀ ਘਟਨਾ ਵਾਪਰੀ। ਡਿਊਟੀ ‘ਤੇ ਤਾਇਨਾਤ SSF ਦੇ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਭਿਆਨਕ ਹਾਦਸੇ ਵਿੱਚ ਮੁਲਾਜ਼ਮ ਹਰਸ਼ਵੀਰ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਇੱਥੇ ਇਲਾਜ ਦੌਰਾਨ ਮੁਲਾਜ਼ਮ ਦੀ ਮੌਤ ਹੋ ਗਈ ਤੇ ਜਖ਼ਮੀ ਮੁਲਾਜ਼ਮ ਮਨਦੀਪ ਸਿੰਘ ਜੋਕਿ ਜ਼ੇਰੇ ਇਲਾਜ ਹੈ। CM ਭਗਵੰਤ ਮਾਨ ਨੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

SSF employee died
CM ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਦੁੱਖ ਪ੍ਰਗਟਾਇਆ ਅਤੇ ਲਿਖਿਆ- ਮੁਲਾਜ਼ਮ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਮੇਰੀ ਦਿਲੋਂ ਹਮਦਰਦੀ ਹੈ। ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ HDFC ਬੈਂਕ ਵੱਲੋਂ ਵੀ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਅਲੱਗ ਤੋਂ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਡੱਲੇਵਾਲ ਦਾ ਮ.ਰ.ਨ ਵਰਤ 48ਵੇਂ ਦਿਨ ਵੀ ਜਾਰੀ, ਖਨੌਰੀ ਮੋਰਚੇ ਦੀ ਅਪੀਲ ‘ਤੇ SKM ਨੇ ਭਲਕੇ ਸੱਦੀ ਬੈਠਕ
ਮੁੱਖ ਮੰਤਰੀ ਨੇ ਹਾਦਸੇ ‘ਚ ਜ਼ਖਮੀ ਮੁਲਾਜ਼ਮ ਮਨਦੀਪ ਸਿੰਘ ਦੀ ਵੀ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਸੰਘਣੀ ਧੁੰਦ ਕਾਰਨ ਸਫ਼ਰ ਦੌਰਾਨ ਬਚਾਅ ਰੱਖੀਏ, ਹਰ ਜਾਨ ਕੀਮਤੀ ਹੈ, ਸੜਕਾਂ ‘ਤੇ ਸਾਵਧਾਨੀ ਵਰਤੀਏ।
ਵੀਡੀਓ ਲਈ ਕਲਿੱਕ ਕਰੋ -:
