ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ ‘ਤੇ ਹਮਲੇ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਹ ਇੱਕ ਕਿਸਮ ਦਾ ਨਾਰਕੋ-ਟੇਰਰ ਮੋਡਿਊਲ ਹੈ। ਇਸ ਕਾਰਵਾਈ ਵਿੱਚ 2 ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦਾ ਸਬੰਧ ਅਮਰੀਕਾ ਸਥਿਤ ਨਾਮੀ ਬਦਮਾਸ਼ਾਂ ਨਾਲ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਬੱਗਾ ਸਿੰਘ ਵਾਸੀ ਸਿਰਸਾ ਅਤੇ ਪੁਸ਼ਕਰ ਸਿੰਘ ਉਰਫ ਸਾਗਰ ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੇ 9 ਜਨਵਰੀ 2025 ਨੂੰ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਵਿੱਚ ਸ਼ਾਮਿਲ ਸੀ। ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ਸੂਬੇ ਵਿੱਚ ਦਹਿਸ਼ਤ ਫੈਲਾਉਣ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
DGP ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਗਾ ਸਿੰਘ ਨਸ਼ਾ ਤਸਕਰ ਸਰਵਨ ਭੋਲਾ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਸਰਵਣ ਭੋਲਾ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ, ਜੋ ਇਸ ਸਮੇਂ 532 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਇਹ ਮਾਡਿਊਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਅੱਤਵਾਦੀ ਗਤੀਵਿਧੀਆਂ ਲਈ ਫੰਡਿੰਗ ਕਰ ਰਿਹਾ ਸੀ।
ਇਹ ਵੀ ਪੜ੍ਹੋ : ਸ਼ਿਵ ਭਗਤਾਂ ਲਈ ਖੁਸ਼ਖਬਰੀ, ਫਿਰ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਦੀ ਯਾਤਰਾ
ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰੇਨੇਡ ਅਤੇ ਦੋ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਨਾਰਕੋ-ਟੈਰਰ ਮੋਡਿਊਲ ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚਕਾਰ ਡੂੰਘੇ ਸਬੰਧਾਂ ਨੂੰ ਉਜਾਗਰ ਕਰਦਾ ਹੈ। ਇਸ ਮਾਮਲੇ ‘ਚ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਨੈੱਟਵਰਕ ‘ਚ ਹੋਰ ਕੌਣ-ਕੌਣ ਸ਼ਾਮਲ ਹਨ, ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: