ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਵਿਸ਼ੇਸ਼ ਮੁਹਿੰਮ ਚਲਾਈ। ਇਸ ਮੁਹਿੰਮ ਤਹਿਤ ਟੀਮ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਨੇ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਰਾਜਵੰਤ ਸਿੰਘ ਉਰਫ਼ ਰਾਜੂ ਵਜੋਂ ਹੋਈ ਹੈ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਖੁਫ਼ੀਆ ਅਭਿਆਨ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਨੇ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਫੜ੍ਹ ਕੇ ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਪਾਕਿਸਤਾਨ-ਅਧਾਰਤ ਸਮੱਗਲਰ ਦੇ ਸੰਪਰਕ ਵਿਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਨੂੰ ਭਾਰਤੀ ਖ਼ੇਤਰ ਵਿਚ ਭੇਜ ਰਿਹਾ ਸੀ।
ਇਹ ਵੀ ਪੜ੍ਹੋ : ਗਿੱਦੜਬਾਹਾ ‘ਚ ਗੁਰਦੁਆਰਾ ਸਾਹਿਬ ‘ਚ ਵਾਪਰੀ ਅਣਹੋਣੀ, ਸਰੋਵਰ ‘ਚ ਡੁੱ.ਬਣ ਕਾਰਨ 2 ਸਕੇ ਭਰਾਵਾਂ ਦੀ ਮੌ.ਤ
ਜਾਣਕਾਰੀ ਅਨੁਸਾਰ ਦੋਸ਼ੀ ਵਿਰੁਧ ਅੰਮ੍ਰਿਤਸਰ ਵਿਖੇ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਤੇ ਮੁਲਜ਼ਮਾਂ ਵਲੋਂ ਕੀਤੀਆਂ ਗਈਆਂ ਪਿਛਲੀਆਂ ਤਸਕਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਜਵੰਤ ਸਿੰਘ ਦੇ ਕਬਜ਼ੇ ਵਿਚੋਂ 2 ਮੈਗਜ਼ੀਨਾਂ ਦੇ ਨਾਲ 2 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: