ਪੰਜਾਬ ਸਰਕਾਰ ਨੇ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਵਾਲੇ ਅਫਸਰ ‘ਤੇ ਵੱਡਾ ਐਕਸ਼ਨ ਹੋਇਆ ਹੈ। ਵਿਜੀਲੈਂਸ ਦੇ ਐੱਸ.ਐੱਸ .ਪੀ. ਜਗਤਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਹੁਣ ਆਸ਼ੂ ਨੂੰ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ।
ਸੂਤਰਾਂ ਅਨੁਸਾਰ ਐੱਸ.ਐੱਸ .ਪੀ. ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ। ਦੋਵਾਂ ਵਿਚਕਾਰ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ।
ਦੱਸ ਦੇਈਏ ਕਿ ਵੋਟਾਂ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ 4 ਜੂਨ ਨੂੰ ਜਾਰੀ ਸੰਮਨ ਵਿੱਚ, ਆਸ਼ੂ ਨੂੰ ਅੱਜ ਯਾਨੀ ਸ਼ੁੱਕਰਵਾਰ, 6 ਜੂਨ ਨੂੰ ਸਵੇਰੇ ਪੁੱਛਗਿੱਛ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਲੁਧਿਆਣਾ ਯੂਨਿਟ ਨੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ ਘੁਟਾਲੇ ਦੇ ਸਬੰਧ ਵਿੱਚ ਆਸ਼ੂ ਨੂੰ ਤਲਬ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪਲਵਲ ਪਹੁੰਚੇ ਹਰਿਆਣਾ ਦੇ CM ਨਾਇਬ ਸੈਣੀ, ਕਰੋੜਾਂ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਰੱਖਿਆ ਨੀਂਹ ਪੱਥਰ
ਵੀਡੀਓ ਲਈ ਕਲਿੱਕ ਕਰੋ -: