ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮਾਨੀ ਬੋਰਡ ਨੇ ਅੱਜ ਪਾਰਟੀ ਦੀ ਮੈਂਬਰਸ਼ਿਪ ਭਰਤੀ ਵਾਸਤੇ ਪਰਚੀਆਂ ਵੰਡਣ ਦਾ ਕੰਮ ਬੰਦ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਹੁਣ ਤੱਕ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ 33 ਲੱਖ ਫਾਰਮ ਵੰਡੇ ਜਾ ਚੁੱਕੇ ਹਨ।
ਪਾਰਲੀਮਾਨੀ ਬੋਰਡ, ਜਿਸ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ, ਨੇ ਦੱਸਿਆ ਕਿ ਭਰਤੀ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਪਾਰਟੀ ਨੇ ਦੱਸਿਆ ਕਿ ਅਸਲ ਯੋਜਨਾ ਸੀ ਕਿ ਪਾਰਟੀ ਵਿਚ 25 ਲੱਖ ਲੋਕਾਂ ਦੀ ਭਰਤੀ ਵਾਸਤੇ ਫਾਰਮ ਵੰਡੇ ਜਾਣ ਪਰ ਪਾਰਟੀ ਨੂੰ ਪਾਰਟੀ ਵਰਕਰਾਂ ਦੀ ਮੰਗ ਕਾਰਣ 8 ਲੱਖ ਵਾਧੂ ਫਾਰਮ ਛਪਵਾਉਣੇ ਪਏ।
ਪਾਰਟੀ ਨੇ ਕਿਹਾ ਕਿ ਪਾਰਟੀ ਮੈਂਬਰਸ਼ਿਪ ਭਰਤੀ ਕਰਨ ਦੇ ਫਾਰਮ ਬਿਨਾਂ ਕਿਸੇ ਤਰੁੱਟੀ ਨਾਲ ਵੰਡੇ ਗਏ ਤੇ ਸਾਰੇ ਸੂਬੇ ਦੇ ਨਾਲ-ਨਾਲ ਹੋਰ ਸੂਬਿਆਂ ਵਿਚ ਵੀ ਵੰਡੇ ਗਏ ਜਿਵੇਂ ਕਿ ਪਾਰਟੀ ਦੇ ਆਗੂਟਾਂ ਤੇ ਵਰਕਰਾਂ ਨੇ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਲਾੜੀ ਨੇ ਬਦਲ ਦਿੱਤਾ ਰਿਵਾਜ, ਕੈਨੇਡਾ ਤੋਂ ਕੁੜੀ ਵਾਲੇ ਲੈ ਕੇ ਆਏ ਬਰਾਤ, ਵਿਆਹ ਵੀ ਹੋਇਆ ਅਨੋਖਾ!
ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੇ ਸਾਰੇ ਸੂਬਾ ਤੇ ਜ਼ਿਲ੍ਹਾ ਪੱਧਰੀ ਆਬਜ਼ਰਵਰਾਂ ਨੂੰ ਸੂਚਿਤ ਕੀਤਾ ਸੀ ਕਿ ਉਹ 25 ਫਰਵਰੀ ਤੱਕ ਪਾਰਟੀ ਦੇ ਮੁੱਖ ਦਫਤਰ ਵਿਚ ਮੈਂਬਰਸ਼ਿਪ ਕਾਪੀਆਂ ਜਮ੍ਹਾਂ ਕਰਵਾਉਣ ਅਤੇ ਇਸ ਦੇ ਨਾਲ ਹੀ ਮੈਂਬਰਸ਼ਿਪ ਭਰਤੀ ਕਰਨ ਵਾਸਤੇ ਸਰਕਲ ਡੈਲੀਗੇਟਾਂ ਦੇ ਨਾਂ ਵੀ ਦਿੱਤੇ ਜਾਣ। ਉਹਨਾਂ ਕਿਹਾ ਕਿ ਜ਼ਿਲ੍ਹਾ ਡੈਲੀਗੇਟਾਂ ਦੀ ਚੋਣ ਮੁਕੰਮਲ ਹੋਣ ਮਗਰੋਂ ਪਾਰਟੀ ਦੇ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
