ਪੰਜਾਬ ਦੇ ਜਗਰਾਓਂ ਵਿਚ ਘਰੇਲੂ ਵਿਵਾਦ ਕਾਰਨ ਪੇਕੇ ਗਈ ਪਤਨੀ ਨੂੰ ਮਨਾਉਣ ਪਹੁੰਚੇ ਵਿਅਕਤੀ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਲਸੀਆਂ ਭਾਈਕਾ ਵਜੋਂ ਹੋਈ ਹੈ।
ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ ਪਰ ਪਰਿਵਾਰ ਵਾਲਿਆਂ ਨੂੰ ਇਸ ਸਬੰਧੀ ਅੱਜ ਸਵੇਰੇ ਪਤਾ ਲੱਗਾ ਜਿਸ ਦੇ ਬਾਅਦ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਦੁਪਹਿਰ ਬਾਅਦ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਮ੍ਰਿਤਕ ਦੀ ਮਾਂ ਸਵਰਨ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਹਰਦੀਪ ਲੇਬਰ ਦਾ ਕੰਮ ਕਰਦਾ ਹੈ ਪਰ ਉਹ ਸ਼ਰਾਬ ਆਦਿ ਪੀਣ ਦਾ ਆਦੀ ਹੋਣ ਕਾਰਨਉਸ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ। ਪਤਨੀ ਨਾਲ ਝਗੜਾ ਹੋਣ ਕਾਰਨ ਉਹ ਆਪਣੇ ਪੇਕੇ ਰਾਮਗੜ੍ਹ ਚਲੀ ਗਈ ਸੀ।
ਉਸ ਦਾ ਪੁੱਤ ਆਪਣੀ ਪਤਨੀ ਨੂੰ ਮਨਾਉਣ ਲਈ ਪਿੰਡ ਰਾਮਗੜ੍ਹ ਚਲਾ ਗਿਆ ਪਰ ਉਥੇ ਉਸ ਦੇ ਸਹੁਰੇ ਵਾਲਿਆਂ ਨੇ ਦਰਵਾਜ਼ਾ ਹੀ ਨਹੀਂ ਖੋਲ੍ਹਿਆ ਤੇ ਪਤਨੀ ਨੇ ਆਉਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਰਸਤੇ ਵਿਚ ਸ਼ਰਾਬ ਪੀ ਲਈ ਹੋਵੇਗੀ ਜਿਸ ਦੇ ਬਾਅਦ ਉਥੇ ਡਿੱਗ ਕੇ ਬੇਹੋਸ਼ ਹੋ ਗਿਆ। ਇਸੇ ਦੌਰਾਨ ਪਿੰਡ ਵਿਚ ਘੁੰਮ ਰਹੇ ਆਵਾਰਾ ਕੁੱਤਿਆਂ ਨੇ ਉਸ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਵੀ ਪੜ੍ਹੋ : ਮਸਾਲਿਆਂ ‘ਚ ਟਾਇਫਾਇਡ ਵਾਲੇ ਬੈਕਟੀਰੀਆ, ਅਮਰੀਕਾ ਨੇ ਰਿਜੈਕਟ ਕੀਤਾ MDH ਦਾ 31 ਫੀਸਦੀ ਸ਼ਿਪਮੈਂਟ
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸਵੇਰੇ ਪਤਾ ਲੱਗਾ ਜਦੋਂ ਪਿੰਡ ਦੇ ਲੋਕਾਂ ਨੇ ਲਾਸ਼ ਨੂੰ ਦੇਖਿਆ ਤਾਂ ਉਨ੍ਹਾਂ ਨੂੰ ਦੱਸਿਆ ਜਿਸ ਦੇ ਬਾਅਦ ਉਹ ਮੌਕੇ ‘ਤੇ ਪਹੁੰਚੇ ਤੇ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: