ਲੁਧਿਆਣਾ : ਸਿਵਲ ਸਰਜਨ ਡਾ.ਐਸ.ਪੀ. ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਦੀ ਬੀਮਾਰੀ ਦੇ ਬਚਾਅ ਸਬੰਧੀ ਅਜੇ ਵੀ ਸਾਵਧਾਨੀਆਂ ਵਰਤਣ ਦੀ ਲੋੜ ਹੈ।
ਉਨ੍ਹਾਂ ਅੱਗੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਜਿਲ੍ਹੇ ਭਰ ਵਿਚ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਅਤੇ ਤਿਉਹਾਰ ਦੇ ਮੱਦੇਨਜ਼ਰ ਬਾਜ਼ਾਰਾਂ ‘ਚ ਖਰੀਦੋ ਫਰੋਖਤ ਵੱਧਣ ਕਾਰਨ ਆਮ ਲੋਕਾਂ ਦੀ ਭੀੜ ਵਿੱਚ ਵਾਧਾ ਹੁੰਦਾ ਹੈ। ਡਾ. ਐਸ.ਪੀ. ਸਿੰਘ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਬੀਮਾਰੀ ਸਬੰਧੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਮਾਜਿਕ ਦੂਰੀ ਬਣਾ ਕਿ ਰੱਖੀ ਜਾਵੇ, ਮਾਸਕ ਨੂੰ ਚੰਗੀ ਤਰ੍ਹਾਂ ਪਹਿਨਿਆ ਜਾਵੇ ਅਤੇ ਹੱਥਾਂ ਨੂੰ ਨਿਯਮਿਤ ਤੌਰ ‘ਤੇ ਸਾਫ ਰੱਖਿਆ ਜਾਵੇ ਤਾਂ ਜੋ ਸੰਭਾਵਿਤ ਤੀਜੀ ਲਹਿਰ ਤੋਂ ਆਪਣੇ ਆਪ ਅਤੇ ਸਮਾਜ ਨੂੰ ਬਚਾਅ ਕੇ ਰੱਖਿਆ ਜਾ ਸਕੇ।
ਇਹ ਵੀ ਪੜ੍ਹੋ : ਵੱਡੀ ਖ਼ਬਰ! ਪੰਜਾਬ ਸਰਕਾਰ ਨੇ 50 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਪੂਰੀ ਲਿਸਟ
ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋ ਜਾਰੀ ਕੋਰੋਨਾ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ-