ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਨਾਲ ਕੱਲ੍ਹ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ। ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਦੇ ਰੈਜ਼ੀਡੈਂਟ ਡਾਕਟਰਾਂ ਦੇ ਫੋਰਮ ਦੁਆਰਾ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸਹਿਮਤੀ ਦਿੱਤੀ। ਇਸ ਨਤੀਜੇ ਤੋਂ ਬਾਅਦ, ਫੋਰਮ ਦੇ ਨੁਮਾਇੰਦਿਆਂ ਨੇ ਆਪਣੀ ਹੜਤਾਲ ਸਮਾਪਤ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ, ਜਿਸ ਨਾਲ ਰਾਜ ਭਰ ਵਿੱਚ ਸਿਹਤ ਸੰਭਾਲ ਸੇਵਾਵਾਂ ਜਾਰੀ ਰਹਿਣਗੀਆਂ।

Strike ends at Rajindra Hospital
ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦਾ ਵਜ਼ੀਫ਼ਾ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਉਨ੍ਹਾਂ ਨੂੰ ਹਰ ਮਹੀਨੇ 15 ਹਜ਼ਾਰ ਦੀ ਬਜਾਏ 22 ਹਜ਼ਾਰ ਰੁਪਏ ਮਿਲਣਗੇ। ਪੋਸਟ ਗ੍ਰੈਜੂਏਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਾਲ ਵਿੱਚ ਕ੍ਰਮਵਾਰ 76, 77 ਅਤੇ 78 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਸੀਨੀਅਰ ਡਾਕਟਰਾਂ ਨੂੰ 92, 93 ਅਤੇ 94 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ, ਹੁਣ ਸਾਰੇ ਮੈਡੀਕਲ ਹਸਪਤਾਲਾਂ ਵਿੱਚ ਆਮ ਲੋਕਾਂ ਲਈ ਸੇਵਾਵਾਂ ਸ਼ੁਰੂ ਹੋ ਗਈਆਂ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਵਾਂਗ ਸਿਹਤ ਸਹੂਲਤਾਂ ਮਿਲਣਗੀਆਂ।
ਦੱਸ ਦੇਈਏ ਕਿ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਆਰਡੀਏ) ਐਮਬੀਬੀਐਸ ਤੋਂ ਬਾਅਦ ਦੋ ਸਾਲ ਦੇ ਲਾਜ਼ਮੀ ਸੇਵਾ ਬਾਂਡ ਅਤੇ ਐਮਡੀ/ਐਮਐਸ ਰੈਜ਼ੀਡੈਂਟਸ ਲਈ ਵਜ਼ੀਫ਼ੇ ਵਿੱਚ ਵਾਧਾ ਨਾ ਕਰਨ ਦੇ ਵਿਰੋਧ ਵਿੱਚ ਸ਼ਨੀਵਾਰ ਤੋਂ ਹੜਤਾਲ ‘ਤੇ ਸਨ। ਸ਼ਨੀਵਾਰ ਤੋਂ ਚੱਲ ਰਹੀ ਹੜਤਾਲ ਤੋਂ ਬਾਅਦ ਬੀਤੇ ਕੱਲ੍ਹ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸੋਮਵਾਰ ਨੂੰ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਦੌਰਾਨ, ਸਿਹਤ ਮੰਤਰੀ ਬਲਬੀਰ ਸਿੰਘ ਨੇ ਖੁਦ ਮਾਮਲੇ ਦਾ ਨੋਟਿਸ ਲਿਆ ਅਤੇ ਉਨ੍ਹਾਂ ਨਾਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ਨਵਾਂਸ਼ਹਿਰ ਦੇ ਪਿੰਡ ਉਸਮਾਨਪੁਰ ‘ਚ ਵੱਡੀ ਵਾ.ਰਦਾ/ਤ, ਸੈਰ ਕਰ ਰਹੇ ਨੌਜਵਾਨ ਦਾ ਗੋ.ਲੀਆਂ ਮਾ.ਰ ਕੇ ਕੀਤਾ ਕ.ਤ/ਲ
ਸਿਹਤ ਮੰਤਰੀ ਨੇ ਕਿਹਾ ਕਿ ਤਨਖਾਹ ਸੋਧ ਵਜ਼ੀਫ਼ੇ ਦਾ ਮਾਮਲਾ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਅਤੇ ਇਹ ਸਰਕਾਰ ਦੇ ਵਿਚਾਰ ਅਧੀਨ ਸੀ। ਜਿਵੇਂ ਹੀ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਕਿਹਾ, ਡਾਕਟਰ ਸਾਹਿਬ, ਉਕਤ ਲੋਕਾਂ ਨੂੰ ਬੁਲਾਓ। ਇਸ ਤੋਂ ਬਾਅਦ ਸਾਰੇ ਡਾਕਟਰਾਂ ਨੂੰ ਬੁਲਾਇਆ ਗਿਆ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ, ਜਿਸ ਵਿੱਚ ਹਰ ਮੁੱਦੇ ‘ਤੇ ਚਰਚਾ ਕੀਤੀ ਗਈ। ਨਾਲ ਹੀ, ਵਜ਼ੀਫ਼ੇ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਉਨ੍ਹਾਂ ਨੇ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਓਪੀਡੀ ਅਤੇ ਆਪ੍ਰੇਸ਼ਨ ਥੀਏਟਰ ਹੁਣ ਆਮ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
























