ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਾਬੰਦੀਆਂ ਦੇ ਵੱਖ-ਵੱਖ ਹੁਕਮ ਜਾਰੀ ਕੀਤੇ ਹਨ ਅਤੇ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਮੂੰਹ ਢੱਕ ਕੇ ਗੱਡੀ ਚਲਾਉਣ, ਮੂੰਹ ਢੱਕ ਕੇ ਤੁਰਨ ਅਤੇ ਹਥਿਆਰ ਲੈ ਕੇ ਚੱਲਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।
ਵਿਸ਼ੇਸ਼ ਹੁਕਮ ਜਾਰੀ ਕਰਦਿਆਂ, ਉਨ੍ਹਾਂ ਨੇ ਨਗਰ ਕੌਂਸਲ, ਛਾਉਣੀ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਤ ਵਿਭਾਗ ਦੀ ਪ੍ਰਵਾਨਗੀ ਤੋਂ ਬਿਨਾਂ ਸਰਕਾਰੀ ਜ਼ਮੀਨ, ਸੜਕਾਂ, ਗਲੀਆਂ ਜਾਂ ਚੌਕਾਂ ‘ਤੇ ਕਿਸੇ ਵੀ ਤਰ੍ਹਾਂ ਦੇ ਹੋਰਡਿੰਗ ਲਗਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਆਵਾਜਾਈ ਵਿੱਚ ਵਿਘਨ ਨਾ ਪਵੇ ਅਤੇ ਲੋਕ ਹਾਦਸਿਆਂ ਤੋਂ ਬਚ ਸਕਣ। ਇਸ ਦੇ ਨਾਲ ਹੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਨੇ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ ਅਤੇ ਥਾਵਾਂ ‘ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਨੇ ਜ਼ਿਲ੍ਹੇ ਭਰ ਵਿੱਚ ਨਾਈਲੋਨ/ਸਿੰਥੈਟਿਕ ਜਾਂ ਪਲਾਸਟਿਕ ਅਤੇ ਕੱਚ ਦੇ ਪਾਊਡਰ ਵਾਲੀ ਡੋਰ ਨਾਲ ਪਤੰਗ ਉਡਾਉਣ ਜਾਂ ਸਟੋਰ ਕਰਨ ਅਤੇ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਵਿਸ਼ੇਸ਼ ਹੁਕਮ ਜਾਰੀ ਕਰਕੇ ਲੋਕਾਂ ਨੂੰ ਹਥਿਆਰ ਲੈ ਕੇ ਜਾਣ, ਜਨਤਕ ਥਾਵਾਂ ‘ਤੇ ਜਾਣ, ਮੀਟਿੰਗਾਂ ਕਰਨ, ਧਰਨੇ, ਜਲੂਸ, ਰੈਲੀਆਂ, ਪ੍ਰਦਰਸ਼ਨ, ਹੜਤਾਲਾਂ ਅਤੇ ਪੁਤਲੇ ਸਾੜਨ ਆਦਿ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ : ਅਮਰੀਕੀ ਸਾਂਸਦ Mary Miller ਨੇ ਪਾਈ ਵਿਵਾਦਿਤ ਪੋਸਟ, ਸਿੱਖ ਪਾਠੀ ਨੂੰ ਦੱਸਿਆ ਮੁਸਲਮਾਨ!
ਜਾਰੀ ਕੀਤੇ ਗਏ ਇੱਕ ਹੋਰ ਵਿਸ਼ੇਸ਼ ਹੁਕਮ ਅਨੁਸਾਰ, ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਫਿਰੋਜ਼ਪੁਰ ਨੇ ਸ਼ਾਮ 5:00 ਵਜੇ ਤੋਂ ਸਵੇਰੇ 7:00 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ। ਜਾਰੀ ਕੀਤੇ ਗਏ ਇੱਕ ਹੋਰ ਵਿਸ਼ੇਸ਼ ਹੁਕਮ ਮੁਤਾਬਕ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸ਼ਡਿਊਲ H/H1 ਅਤੇ X ਦਵਾਈਆਂ ਵੇਚਣ ਵਾਲੀਆਂ ਫਾਰਮੇਸੀਆਂ ਅਤੇ ਕੈਮਿਸਟਾਂ ਦੀਆਂ ਦੁਕਾਨਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਮਾਣਯੋਗ ਸੁਪਰੀਮ ਕੋਰਟ ਵੱਲੋਂ ਬੋਰਵੈੱਲਾਂ ਅਤੇ ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਸੰਬੰਧੀ ਇੱਕ ਰਿੱਟ ਪਟੀਸ਼ਨ ਵਿੱਚ ਦਿੱਤੇ ਗਏ ਹੁਕਮਾਂ ਮੁਤਾਬਕ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਿਨਾਂ ਇਜਾਜ਼ਤ ਕੱਚੀਆਂ ਖੂਹੀਆਂ ਅਤੇ ਟਿਊਬਵੈੱਲਾਂ ਦੀ ਖੁਦਾਈ ‘ਤੇ ਪਾਬੰਦੀ ਲਗਾਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























