ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਥਾਂਦੇਵਾਲਾ ਦੇ 11ਵੀਂ ਸ਼੍ਰੇਣੀ ਦੇ ਵਿਦਿਆਰਥੀ ਦਾ ਕਤਲ ਕਰਕੇ ਉਸਦੀ ਦੇਹ ਨਹਿਰ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਉਸਦੇ ਦੋਸਤਾਂ ‘ਤੇ ਹੀ ਇਲਜ਼ਾਮ ਲਗਾਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਨੌਜਵਾਨ ਦੀ ਦੇਹ ਨਹਿਰ ਵਿੱਚੋਂ ਬਰਾਮਦ ਕਰ ਲਈ ਹੈ।
ਦੱਸਿਆ ਜਾ ਰਿਹਾ ਹੈ ਕਿ 18 ਸਾਲ ਦੇ ਨੌਜਵਾਨ ਦਾ ਉਸਦੇ ਸਾਥੀਆਂ ਵੱਲੋਂ ਹੀ ਮਾਮੂਲੀ ਗੱਲ ਤੋਂ ਬਾਅਦ ਕਤਲ ਕਰਕੇ ਉਸਦੀ ਦੇਹ ਨੂੰ ਨਹਿਰ ਵਿੱਚ ਸੁੱਟ ਦਿੱਤਾ ਗਿਆ । ਪਰਿਵਾਰਕ ਮੈਂਬਰਾਂ ਅਨੁਸਾਰ ਬੀਤੇ ਸ਼ੁੱਕਰਵਾਰ ਨੌਜਵਾਨ ਮੰਗਤ ਸਿੰਘ ਸ਼ਾਮ ਸਮੇਂ ਆਪਣੇ ਦੋਸਤਾਂ ਨਾਲ ਪਾਰਟੀ ਕਰਨ ਲਈ ਗਿਆ ਸੀ ਪਰ ਵਾਪਿਸ ਨਹੀਂ ਆਇਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸਦੀ ਭਾਲ ਕਰਦੇ ਰਹੇ ਪਰ ਉਹ ਨਹੀਂ ਮਿਲਿਆ । ਜਿਸ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ
ਪੁਲਿਸ ਵੱਲੋਂ ਆਪਣੇ ਪੱਧਰ ‘ਤੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਮ੍ਰਿਤਕ ਮੰਗਤ ਸਿੰਘ ਦੀ ਦੇਹ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਥਰਾਜ ਵਾਲਾ ਵਿਖੇ ਰਾਜਸਥਾਨ ਨਹਿਰ ਵਿੱਚੋਂ ਮਿਲੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੰਗਤ 11ਵੀਂ ਸ਼੍ਰੇਣੀ ਦਾ ਵਿਦਿਆਰਥੀ ਸੀ। ਉਨ੍ਹਾਂ ਨੇ ਸ਼ੱਕ ਜਤਾਉਂਦਿਆਂ ਕਿਹਾ ਕਿ ਇਸਦੇ ਹਮ ਜਮਾਤੀ ਅਤੇ ਹੋਰ ਦੋਸਤਾਂ ਨੇ ਮਾਮੂਲੀ ਗੱਲ ਨੂੰ ਲੈ ਕੇ ਇਸਦਾ ਕਤਲ ਕਰ ਦਿੱਤਾ । ਜਿਸ ਤੋਂ ਬਾਅਦ ਇਸਦੀ ਦੇਹ ਨਹਿਰ ਵਿੱਚ ਸੁੱਟ ਦਿੱਤੀ ਗਈ । ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: