ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁੱਚਾ ਸਿੰਘ ਲੰਗਾਹ ਦੇ ਭਰਾ ਲਖਵਿੰਦਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਖੁਦ ਸੁੱਚਾ ਸਿੰਘ ਲੰਗਾਹ ਨੇ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾਛੋਟਾ ਭਰਾ ਲਖਵਿੰਦਰ ਸਿੰਘ ਜੋਕਿ ਕੁਝ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ ਅੱਜ ਸਦੀਵੀਂ ਵਿਛੋੜਾ ਦੇ ਗਿਆ ਹੈ।
ਉਨ੍ਹਾਂ ਆਪਣੇ ਭਰਾ ਨੂੰ ਯਾਦ ਕਰਦਿਆਂ ਕਿਹਾ ਕਿ ਭਰਾ ਤਾਂ ਬਾਵਾਂ ਹੁੰਦੇ ਨੇ, ਔਖੇ-ਸੌਖੇ ਵੇਲੇ ਨਾਲ ਖੜ੍ਹਦੇ ਨੇ। ਮੇਰੇ ਭਰਾ ਦਾ ਵਿਛੋੜਾ ਮੇਰੇ ਤੇ ਪਰਿਵਾਰ ਵਾਸਤੇ ਬਹੁਤ ਵੱਡਾ ਘਾਟਾ ਪਿਆ। ਮੈਂਅਰਦਾਸ ਕਰਦਾ ਹਾਂ ਕਿ ਅਕਾਲ ਪੁਰਖ ਮੇਰੇ ਛੋਟੇ ਭਰਾ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ। ਲਖਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਭਲਕੇ ਬੁੱਧਵਾਰ ਨੂੰ ਉਨ੍ਹਾਂ ਦੇ ਪਿੰਡ ਲੰਗਾਹ ਜੱਟਾ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
ਵੀਡੀਓ ਲਈ ਕਲਿੱਕ ਕਰੋ -:
