ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਫੜ੍ਹੇ ਗਏ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਦੀਪ ਦੇ ਵਕੀਲ ਨੇ ਦੱਸਿਆ ਕਿ ਪੁਲਸ ਵੱਲੋਂ ਫੋਨ ਕਾਲਿੰਗ ਦੇ ਨੰਬਰਾਂ ਦਾ ਹਵਾਲਾ ਦੇ ਕੇ ਹੋਰ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੁਣ ਅਦਾਲਤ ਵੱਲੋਂ ਸੰਦੀਪ ਸੰਨੀ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਗਿਆ। ਸਭ ਤੋਂ ਪਹਿਲਾਂ ਅਦਾਲਤ ਨੇ ਸੰਦੀਪ ਸੰਨੀ ਨੂੰ 7 ਦਿਨਾਂ ਦੇ ਰਿਮਾਂਡ ਦੇ ਭੇਜਿਆ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੂੰ ਸੰਦੀਪ ਸੰਨੀ ਦਾ 3 ਦਿਨਾਂ ਦਾ ਰਿਮਾਂਡ ਮਿਲਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਪੁਲਸ ਨੂੰ ਸੰਦੀਪ ਦਾ ਦੋ ਦਿਨ ਦਾ ਹੋਰ ਰਿਮਾਂਡ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਮੁਲਜ਼ਮ ਸੰਦੀਪ ਸਿੰਘ ਦੇ ਵਕੀਲ ਮਨਦੀਪ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਦੇ ਮੋਬਾਈਲ ਫੋਨ ਦੀ ਜਾਂਚ ਕੀਤੀ ਜਾਣੀ ਹੈ। ਇਸ ਲਈ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦੂਜੇ ਪਾਸੇ ਡੀਸੀਪੀ (ਇਨਵੈਸਟੀਗੇਸ਼ਨ) ਜਗਜੀਤ ਸਿੰਘ ਵਾਲੀਆ ਨੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਸੰਦੀਪ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਮਾਮਲੇ ‘ਚ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਸੰਦੀਪ ਸਿੰਘ ਨੂੰ ਦੋ ਦਿਨ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੁਲਜ਼ਮਾਂ ਦੇ ਮੋਬਾਈਲ ਫ਼ੋਨ ਦਾ ਡਾਟਾ ਵੀ ਚੈੱਕ ਕੀਤਾ ਜਾਣਾ ਹੈ।