ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਤਹਿਸੀਲ ਗਿੱਦੜਬਾਹਾ ਦੇ ਪਿੰਡ ਭੂੰਦੜ ਦੇ ਖੇਤਾਂ ਵਿਚੋਂ ਇਕ ਨੌਜਵਾਨ ਮੁੰਡੇ ਅਤੇ ਕੁੜੀ ਦੀ ਭੇਦਭਰੇ ਹਾਲਾਤਾਂ ਵਿੱਚੋਂ ਲਾਸ਼ਾਂ ਮਿਲੀਆਂ ਹਨ। ਜਾਣਕਾਰੀ ਅਨੁਸਾਰ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ ਕਿਸੇ ਦਾ ਫੋਨ ਆਇਆ ਕਿ ਉਹਨਾਂ ਦੇ ਖੇਤਾਂ ਵਿੱਚ ਇੱਕ ਮੁੰਡੇ ਅਤੇ ਕੁੜੀ ਦੀ ਲਾਸ਼ ਪਈ ਹੈ ਤੇ ਨਾਲ ਹੀ ਇੱਕ ਜਹਿਰੀਲੀ ਕੀਟਨਾਸ਼ਕ ਦਵਾਈ ਦੀ ਬੋਤਲ ਪਈ ਹੈ।
ਜਿਸਨੂੰ ਵੇਖ ਕੇ ਜਾਪਦਾ ਹੈ ਕਿ ਦੋਵਾਂ ਮ੍ਰਿਤਕਾਂ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕੀਤੀ ਗਈ ਹੈ | ਜਿਸਨੂੰ ਸੁਣਦਿਆਂ ਸਾਰ ਉਹਨਾਂ ਨੇ ਤੁਰੰਤ ਪੁਲਿਸ ਠਾਣੇ ਕੋਟਭਾਈ ਨੂੰ ਜਾਣਕਾਰੀ ਦਿੱਤੀ। ਮੌਕੇ ਤੇ ਪਹੁੰਚ ਡੀ.ਐੱਸ.ਪੀ ਨਰਿੰਦਰ ਸਿੰਘ ਗਿੱਦੜਬਾਹਾ ਅਤੇ ਐੱਸ.ਐੱਚ.ਓ ਕੋਟਭਾਈ ਨਵਪ੍ਰੀਤ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹੌਂਡਾ ਸਿਟੀ ਕਾਰ ਵਿੱਚ ਤਸਕਰੀ, 1.93 ਲੱਖ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਸਮੇਤ 3 ਗ੍ਰਿਫਤਾਰ
ਐੱਸ.ਐੱਚ.ਓ ਕੋਟਭਾਈ ਨੇ ਦੱਸਿਆ ਕੇ ਮੌਕੇ ਤੋਂ ਉਹਨਾਂ ਨੂੰ ਇੱਕ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ। ਮੁੱਢਲੀ ਜਾਂਚ ਅਨੁਸਾਰ ਮ੍ਰਿਤਕ ਮੁੰਡੇ ਦੀ ਪਛਾਣ ਸੁਖਪ੍ਰੀਤ ਸਿੰਘ ਪਿੰਡ ਲੰਗੇਆਣਾ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਤੁਹਾਨੂੰ ਦੱਸ ਦਇਏ ਕਿ ਕੁੜੀ ਦੀ ਪਛਾਣ ਅਜੇ ਤੱਕ ਨਹੀਂ ਹੋਈ ਹੈ, ਪਰ ਦਸਿਆ ਜਾ ਰਿਹਾ ਹੈ ਕਿ ਕੁੜੀ ਵਿਆਹੀ ਹੋਈ ਸੀ ਤੇ ਮੁੰਡਾ ਕੁਆਰਾ ਸੀ। ਮੁੰਡੇ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।