ਮੋਹਾਲੀ ਦੇ ਨਿੱਜੀ ਬੈਂਕ ਵਿਚ ਏਜੰਟ ਵੱਲੋਂ ਖੁਦਕੁਸ਼ੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (AIG) ਸਣੇ 6 ਲੋਕਾਂ ਖਿਲਾਫ FIR ਦਰਜ ਕੀਤੀ ਗਈ ਹੈ।
ਮ੍ਰਿਤਕ ਰਾਜਦੀਪ ਸਿੰਘ ਨੇ ਮੰਗਲਵਾਰ ਨੂੰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਸਖ਼ਤ ਕਦਮ ਚੁੱਕਣ ਤੋਂ ਪਹਿਲਾਂ ਉਸਨੇ ਆਪਣੇ ਪਿੱਛੇ ਇੱਕ ਸੁਸਾਈਡ ਨੋਟ ਛੱਡਿਆ ਜਿਸ ਵਿੱਚ ਪੰਜਾਬ ਪੁਲਿਸ ਅਧਿਕਾਰੀ ਏਆਈਜੀ ਸਮੀਰ ਅਗਰਵਾਲ ਅਤੇ ਦੋ ਹੋਰਨਾਂ ਸਣੇ ਚਾਰ ਵਿਅਕਤੀਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ ਗਿਆ ਹੈ।

ਆਪਣੇ ਨੋਟ ਵਿੱਚ ਰਾਜਦੀਪ ਨੇ ਦੋਸ਼ ਲਗਾਇਆ ਕਿ ਦੋਸ਼ੀ ਨੇ ਉਸ ਦੇ ਖਿਲਾਫ ਵੱਡੇ ਪੱਧਰ ‘ਤੇ ਧੋਖਾਧੜੀ ਕੀਤੀ ਹੈ, ਜਿਸ ਨਾਲ ਉਹ ਗੰਭੀਰ ਮਾਨਸਿਕ ਪ੍ਰੇਸ਼ਾਨੀ ਵਿੱਚ ਪੈ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਸੁਸਾਈਡ ਨੋਟ ਹੁਣ ਚੱਲ ਰਹੀ ਜਾਂਚ ਵਿੱਚ ਇੱਕ ਅਹਿਮ ਸਬੂਤ ਬਣ ਗਿਆ ਹੈ। ਇਸ ਮਾਮਲੇ ਨੇ ਮੋਹਾਲੀ ਵਿੱਚ ਹੜਕੰਪ ਮਚਾ ਦਿੱਤਾ ਹੈ, ਸੀਨੀਅਰ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ‘ਤੇ ਸਵਾਲ ਉਠਾਏ ਜਾ ਰਹੇ ਹਨ। ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫਤਰ
ਜਾਣਕਾਰੀ ਮੁਤਾਬਕ ਮੋਗਾ ਨਾਲ ਸਬੰਧਤ ਰਾਜਦੀਪ ਮੋਹਾਲੀ ਦੇ ਸੈਕਟਰ 82 ਵਿੱਚ ਆਊਟਲੇਟ ਇਮੀਗ੍ਰੇਸ਼ਨ ਨਾਮ ਦਾ ਇੱਕ ਸੈਂਟਰ ਚਲਾ ਰਿਹਾ ਸੀ। ਰਾਜਦੀਪ ਦੇ ਮਾਤਾ-ਪਿਤਾ, ਭਰਾ ਅਤੇ ਪੁੱਤਰ ਵਿਦੇਸ਼ ਵਿੱਚ ਰਹਿੰਦੇ ਹਨ। ਕੱਲ੍ਹ ਜਦੋਂ ਇਹ ਖ਼ਬਰ ਮੋਗਾ ਪਹੁੰਚੀ ਤਾਂ ਪੂਰੇ ਮੋਗਾ ਵਿੱਚ ਸੋਗ ਦੀ ਲਹਿਰ ਫੈਲ ਗਈ। ਰਾਜਦੀਪ ਦਾ ਪੂਰਾ ਪਰਿਵਾਰ ਅਤੇ ਦੋਸਤ ਮੋਹਾਲੀ ਚਲੇ ਗਏ ਹਨ। ਇਸ ਵੇਲੇ ਮੋਗਾ ਵਿੱਚ ਕੋਈ ਵੀ ਪਰਿਵਾਰਕ ਮੈਂਬਰ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
























