ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਜ਼ਾ ਲਾਏ ਜਾਣ ਤੋਂ ਬਾਅਦ ਮੰਗਲਵਾਰ ਨੂੰ ਪਹਿਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਵੀਲ੍ਹ ਚੇਅਰ ’ਤੇ ਬੈਠੇ ਹੋਏ ਹਨ। ਦੋਵਾਂ ਆਗੂਆਂ ਨੇ ਵਰਦੀ ਪਾ ਕੇ ਹੱਥ ‘ਚ ਬਰਛਾ ਫੜ੍ਹ ਕੇ ਵੀਲ੍ਹ ਚੇਅਰ ‘ਤੇ ਬੈਠ ਕੇ ਗੁਰੂਘਰ ‘ਚ ਸੇਵਾਦਾਰ ਦੀ ਡਿਊਟੀ ਨਿਭਾਈ।
ਸੁਖਬੀਰ ਬਾਦਲ ਗੇਟ ‘ਤੇ ਸੇਵਾਦਾਰ ਦੀ ਸੇਵਾ ਨਿਭਾਉਣ ਪਿੱਛੋਂ ਸੰਗਤ ਦੇ ਨਾਲ ਗੁਰਬਾਣੀ ਸਰਵਣ ਕੀਤਾ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵਲੋਂ ਸੰਗਤਾਂ ਦੇ ਜੂਠੇ ਬਰਤਨਾਂ ਦੀ ਸੇਵਾ ਕੀਤੀ ਗਈ। ਉਨ੍ਹਾਂ ਨਾਲ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਆਗੂ ਵੀ ਮੌਜੂਦ ਸਨ। ਸੁਖਬੀਰ ਸਿੰਘ ਬਾਦਲ ਨੇ ਇਹ ਸੇਵਾ 2 ਦਿਨ ਕਰਨੀ ਹੈ, ਜੋ ਕਿ 2-2 ਦਿਨ 2 ਘੰਟੇ ਲਈ ਦਮਦਮਾ ਸਾਹਿਬ, ਕੇਸਗੜ੍ਹ ਸਾਹਿਬ ਵਿਖੇ ਵੀ ਨਿਭਾਉਣੀ ਹੈ।
ਇਹ ਵੀ ਪੜ੍ਹੋ : CM ਮਾਨ 485 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਪਟਿਆਲਾ ‘ਚ ਹੋਵੇਗਾ ਪ੍ਰੋਗਰਾਮ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਧਾਰਮਿਕ ਸਜ਼ਾ ਪੂਰੀ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ ਗਈ। ਇਸ ਤੋਂ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਸੁਖਬੀਰ ਬਾਦਲ ਤੇ ਹੋਰਨਾਂ ਨੂੰ ਸਜ਼ਾ ਸੁਣਾਈ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: