ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਕੀਰਤਨ ਸੁਣਿਆ, ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਹਰਸਿਮਰਤ ਕੌਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਲੱਗਦੇ ਗੁਰਦੁਆਰਾ ਗੁਰਬਖਸ਼ ਸਿੰਘ ਵਿਖੇ ਰੱਖੇ ਗਏ ਅਖੰਡ ਪਾਠ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ। ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜੀਤ ਕੌਰ ਅਤੇ ਮੈਨੇਜਰ ਜਸਪਾਲ ਸਿੰਘ ਢੱਡੇ ਵੀ ਮੌਜੂਦ ਸਨ।

ਮੀਡੀਆ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, “ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ; ਝੂਠ ਦੇ ਪੈਰ ਨਹੀਂ ਹੁੰਦੇ। ਉਨ੍ਹਾਂ ਕਿਹਾ, “ਨਸ਼ਿਆਂ ਦੇ ਨਾਮ ‘ਤੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਕੀਤਾ ਗਿਆ ਕੇਸ ਸਿਰਫ ਰਾਜਨੀਤਿਕ ਬਦਲਾਖੋਰੀ ਦੀ ਕਾਰਵਾਈ ਸੀ, ਪਰ ਸੱਚ ਹਮੇਸ਼ਾ ਜਿੱਤਦਾ ਹੈ – ਜੇ ਅੱਜ ਨਹੀਂ ਤਾਂ ਕੱਲ੍ਹ।”

ਇਹ ਵੀ ਪੜ੍ਹੋ : ਬਰਨਾਲਾ : Mall ‘ਚ ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕ.ਰੰਟ ਲੱਗਣ ਕਾਰਨ ਗਈ ਜਾ.ਨ, 2 ਬੱਚਿਆਂ ਦਾ ਸੀ ਪਿਤਾ
ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੱਜ ਮੈਂ ਗੁਰੂ ਸਾਹਿਬ ਅੱਗੇ ਪੰਥ ਨੂੰ ਚੜ੍ਹਦੀ ਕਲਾ ਬਖਸ਼ਣ ਦੀ ਅਰਦਾਸ ਕੀਤੀ ਹੈ। ਕਿਉਂਕਿ ਪੰਜਾਬ ਦੇ ਲੋਕਾਂ ‘ਤੇ ਪਿਛਲੇ 10 ਸਾਲ ਬਹੁਤ ਕਸ਼ਟ ਰਿਹਾ ਹੈ। ਇਸ ਦੌਰਾਨ ਪੰਜਾਬ ਬਹੁਤ ਪਿੱਛੇ ਚਲਾ ਗਿਆ। ਗੁਰੂ ਮਹਾਰਾਜ ਬਖਸ਼ਿਸ਼ ਕਰਨ ਅਤੇ ਖਾਲਸਾ ਪੰਥ ਦੀ ਫੌਜ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਤ ਬਖਸ਼ਣ।
ਵੀਡੀਓ ਲਈ ਕਲਿੱਕ ਕਰੋ -:
























